ਜਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਵਾਤਾਵਰਨ ਨੂੰ ਬਚਾਉਣ ਲਈ ਲਗਾਏ ਗਏ ਪੌਦੇ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਭਰ ਵਿੱਚ 30 ਸਤੰਬਰ 2024 ਤੱਕ ਵਾਤਾਵਰਨ ਬਚਾਉਣ ਲਈ ਚਲਾਈ ਮੁਹਿੰਮ ਤਹਿਤ ਸ਼੍ਰੀ ਰਾਜ ਕੁਮਾਰ ਜਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀ ਮੁਕਤਸਰ ਸਾਹਿਬ ਨੇ ਡੇਰਾ ਭਾਈ ਮਸਤਾਨ ਸਕੂਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਬੇਰਕਾ ਕੋਲ ਵੱਖ-ਵੱਖ ਤਰ੍ਹਾਂ ਦੇ ਫਲਦਾਰ ਪੌਦੇ ਲਗਾਏ ਗਏ। ਜਿਲ੍ਹਾ ਅਤੇ ਸੈਸ਼ਨਜ ਜੱਜ ਨੇ ਦੱਸਿਆ ਕਿ ਚੰਗੇ ਤੇ ਸ਼ਾਂਤ ਵਾਤਾਵਰਨ ਵਿੱਚ ਚੰਗੀ ਸਖਸ਼ੀਅਤ ਦਾ ਵਿਕਾਸ ਪੈਦਾ ਹੁੰਦਾ ਹੈ ਤੇ ਗੰਦਲੇ ਵਾਤਾਵਰਨ ਵਿੱਚ ਅਪੰਗ ਸਖਸ਼ੀਅਤ ਵਿਕਸਿਤ ਹੁੰਦੀ ਹੈ ਅਤੇ ਤਨਾਅ ਪੈਦਾ ਹੁੰਦਾ ਹੈ।

ਵਾਤਾਵਰਨ ਪ੍ਰਦੂਸ਼ਨ ਦੀ ਸਮਸਿਆ ਦੇ ਹੱਲ ਲਈ 1952 ਵਿੱਚ ਸੁਯੰਕਤ ਰਾਸ਼ਟਰ ਸੰਗ ਵੱਲੋਂ ਸਟਾਕਹੋਮ (ਸਵੀਡਨ) ਵਿੱਚ ਦੁਨੀਆ ਭਰ ਵਿੱਚ ਪਹਿਲਾ ਵਾਤਾਵਰਨ ਸਮੇਲਨ ਆਯੋਜਿਤ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਬਹਾਲੀ, ਜੋ ਕਿ ਮਨੁੱਖ ਦੁਆਰਾ ਜੰਗਲਾਂ, ਪਹਾੜਾਂ ਅਤੇ ਸਮੁੰਦਰਾਂ ਵਿੱਚ ਮਨੁੱਖੀ ਗਤੀਵਿਧੀਆਂ ਨਾਲ ਹੋਣ ਵਾਲੇ ਨੁਕਸਾਨ ਨੂੰ ਰੋਕਣ ਅਤੇ ਵਾਤਾਵਰਣ ਨੂੰ ਪੁਨਰਜੀਵਤ ਕਰਨ ਤੇ ਕੇਂਦਰਿਤ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਸੀਂ ਪ੍ਰਦੂਸ਼ਣ ਨੂੰ ਘਟਾ ਕੇ ਨਵੇਂ ਉਪਾਵਾਂ ਨੂੰ ਅਪਣਾ ਕੇ ਅਸੀਂ ਵਾਤਾਵਰਣ ਪ੍ਰਣਾਲੀ ਨੂੰ ਬਹਾਲ ਕਰਨ ਵਿੱਚ ਵੱਡਾ ਯੋਗਦਾਨ ਪਾ ਸਕਦੇ ਹਾਂ। ਇਸ ਮੌਕੇ ਸ਼੍ਰੀ ਮਨੀਸ਼ ਚੋਪੜਾ ਪ੍ਰਿੰਸੀਪਲ ਅਤੇ ਸਮੂਹ ਸਟਾਫ ਵੱਲੋਂ ਵੀ ਪੌਦੇ ਲਗਾਏ ਗਏ। Author : Malout Live