ਅੱਟਲ ਬਿਹਾਰੀ ਵਾਜਪਾਈ ਦੀ ਪਹਿਲੀ ਬਰਸੀ ਮੌਕੇ ਪ੍ਰਧਾਨ ਮੰਤਰੀ ਨੇ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ:- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੀਜੇਪੀ ਦੇ ਮਰਹੂਮ ਸੀਨੀਅਰ ਨੇਤਾ ਅੱਟਲ ਬਿਹਾਰੀ ਵਾਜਪਾਈ ਦੀ ਪਹਿਲੀ ਬਰਸੀ ਮੌਕੇ ਉਨ੍ਹਾਂ ਨੂੰ ਸ਼ੱਰਧਾਂਜਲੀ ਦਿੱਤੀ। ਪ੍ਰਧਾਨ ਮੰਤਰੀ ਦੇ ਨਾਲ ਰਾਸ਼ਟਰਪਤੀ ਰਾਮਨਾਥ ਕੋਵਿੰਦ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਅੱਟਲ ਜੀ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਮੋਦੀ ਦੇ ਨਾਲ ਅਮਿਤ ਸ਼ਾਹ, ਪੀਊਸ਼ ਗੋਇਲ ਅਤੇ ਜੇਪੀ ਨੱਡਾ ਸਣੇ ਕਈ ਬੀਜੇਪੀ ਨੇਤਾ ‘ਸਦੈਵ ਅੱਟਲ’ ਸਮਾਰਕ ਪਹੁੰਚੇ। ਸਾਬਕਾ ਪ੍ਰਧਾਨ ਮੰਤਰੀ ਅੱਟਲ ਬਿਹਾਰੀ ਵਾਜਪਾਈ 16 ਅਗਸਤ 2018 ਨੂੰ ਅਕਾਲ ਚਲਾਣਾ ਕਰ ਗਏ ਦੀ। ਉਹ ਲੰਬੇ ਸਮੇਂ ਤੋਂ ਬੀਮਾਰ ਸੀ। ਬੀਜੇਪੀ ਨੇ ਅੱਟਲ ਜੀ ਨੂੰ ਯਾਦ ਕਰ ਟਵੀਟ ‘ਤੇ ਇੱਕ ਪੋਸਟ ਨੂੰ ਸ਼ੇਅਰ ਕੀਤਾ ਹੈ। ਜਿਸ ‘ਚ ਲਿਖੀਆ ਹੈ, “ਭਾਰਤੀ ਜਨਤਾ ਪਾਰਟੀ ਦੇ ਸੰਸਥਾਪਕ, ਅਣਗਿਣਤ ਸਮਰੱਥਕਾਂ ਦੇਗਾਈਡ ਅਤੇ ਸਾਡੀ ਪ੍ਰੇਰਣਾ ਸ੍ਰੋਤ ਭਾਰਤ ਰਤਨ, ਸਾਬਕਾ ਪ੍ਰਧਾਨ ਮੰਤਰੀ ਸਤਿਕਾਰਯੋਗ ਅੱਟਲ ਬਿਹਾਰੀ ਵਾਜਪਾਈ ਦੀ ਪਹਿਲੀ ਬਰਸੀ ਮੌਕੇ ਸ਼ਰਧਾਂਜਲੀ ਭੇਟ ਕਰਦੇ ਹੋਏ"। ਇਸ ਦੇ ਨਾਲ ਬੀਜੇਪੀ ਵੱਲੋਂ ਅੱਟਲ ਜੀ ਦੀ ਯਾਦ ‘ਚ ਇੱਕ ਪ੍ਰਾਰਥਨਾ ਸਭਾ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।