ਮੋਦੀ ਸਰਕਾਰ ਖਿਲਾਫ਼ ਮੁੜ ਕਿਸਾਨ ਅੰਦੋਲਨ, ਲਖੀਮਪੁਰ ਖੀਰੀ ਦੇ ਮੋਰਚੇ ਲਈ ਪੰਜਾਬ ਤੋਂ ਜੱਥੇ ਰਵਾਨਾ
ਮਲੋਟ: ਸੰਯੁਕਤ ਕਿਸਾਨ ਮੋਰਚੇ ਦੀ ਕਾਲ ਤੇ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਵੱਲੋਂ ਲਖੀਮਪੁਰ ਖੀਰੀ ਵਿਖੇ ਲੱਗ ਰਹੇ ਤਿੰਨ ਦਿਨਾਂ ਮੋਰਚੇ ਵਿੱਚ ਸ਼ਾਮਿਲ ਹੋਣ ਲਈ ਅੱਜ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚੋਂ ਜੱਥੇ ਰਵਾਨਾ ਹੋ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਉਹਨਾਂ ਦੀਆਂ ਰਹਿੰਦੀਆਂ ਮੰਗਾਂ ਤੇ ਲਖੀਮਪੁਰ ਖੀਰੀ ਘਟਨਾਕ੍ਰਮ ਦੇ ਦੋਸ਼ੀਆਂ ਨੂੰ ਜਿਨ੍ਹਾਂ ਚਿਰ ਸਜ਼ਾ ਨਹੀਂ ਮਿਲਦੀ
ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਕਿਸਾਨਾਂ ਦਾ ਕਹਿਣਾ ਹੈ ਕਿ ਕਿਸਾਨਾਂ ਨਾਲ ਮੋਦੀ ਸਰਕਾਰ ਨੇ ਵਾਅਦਾ ਖ਼ਿਲਾਫ਼ੀ ਕੀਤੀ ਹੈ ਤੇ ਮੰਨੀਆਂ ਮੰਗਾਂ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ। ਜੇਕਰ ਸਰਕਾਰ ਨੇ ਇਸ ਤਿੰਨ ਦਿਨਾਂ ਮੋਰਚੇ ਤੋਂ ਬਾਅਦ ਵੀ ਕਿਸਾਨਾਂ ਦੀ ਮੰਗ ਨਾ ਮੰਨੀ ਤਾਂ ਆਉਣ ਵਾਲੇ ਸਮੇਂ ਵਿੱਚ ਕਿਸਾਨ ਅੰਦੋਲਨ ਪੱਕੇ ਮੋਰਚੇ ਵਿੱਚ ਵੀ ਤਬਦੀਲ ਹੋ ਸਕਦਾ ਹੈ। Author: Malout Live