District NewsMalout News

ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਰੱਥੜੀਆਂ ਵਿੱਚ ਵਿਸਾਖੀ ਦੇ ਤਿਓਹਾਰ ਤੇ ਕਰਵਾਇਆ ਕਵਿਤਾ ਉਚਾਰਨ ਮੁਕਾਬਲਾ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਰੱਥੜੀਆਂ ਵਿੱਚ ਵਿਸਾਖੀ ਦੇ ਤਿਓਹਾਰ ਦੇ ਮੌਕੇ ਤੇ ਛੋਟੇ ਬੱਚਿਆਂ ਦਾ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਬੱਚਿਆਂ ਨੇ ਵੱਧ ਚੜ ਕੇ ਹਿੱਸਾ ਲਿਆ। ਇਸ ਮੁਕਾਬਲੇ ਵਿੱਚ ਲਕਸ਼ਿਤਾ ਨੇ ਪਹਿਲਾ ਸਥਾਨ, ਵਰੁਣਾ ਨੇ ਦੂਸਰਾ ਸਥਾਨ ਅਤੇ ਕਵਿਸ਼ ਨੇ ਤੀਸਰਾ ਸਥਾਨ ਹਾਸਿਲ ਕੀਤਾ।

ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਰਮਨ ਕੁਮਾਰ ਵੱਲੋਂ ਬੱਚਿਆਂ ਨੂੰ ਵਿਸਾਖੀ ਦੇ ਇਤਿਹਾਸ ਬਾਰੇ ਜਾਣੂੰ ਕਰਵਾਇਆ ਗਿਆ ਤੇ ਨਾਲ ਹੀ ਸਮੂਹ ਸਟਾਫ਼ ਅਤੇ ਬੱਚਿਆਂ ਨੂੰ ਵਿਸਾਖੀ ਦੇ ਪਵਿੱਤਰ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ।

Author: Malout Live

Back to top button