District NewsMalout NewsPunjab
ਅਕਾਲੀ ਆਗੂ ਮਿੱਡੂਖੇੜਾ ਦੇ ਕਤਲ ਮਾਮਲੇ ‘ਚ ਪੁਲਿਸ ਨੇ ਕਾਰਵਾਈ ਕਰਦਿਆਂ 3 ਸ਼ਾਰਪ ਸ਼ੂਟਰਾਂ ਸਮੇਤ 12 ਗੈਂਗਸਟਰ ਗ੍ਰਿਫਤਾਰ
ਮਲੋਟ:- ਬੀਤੇ ਸਾਲ ਮੋਹਾਲੀ ਵਿਖੇ ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਬੀਤੇ ਦਿਨੀਂ ਦਿੱਲੀ ਦੀ ਸਪੈਸ਼ਲ ਟੀਮ ਵੱਲੋਂ ਇੱਕ ਸਾਂਝੇ ਅਪ੍ਰੇਸ਼ਨ ਦੌਰਾਨ ਤਿੰਨ ਸ਼ਾਰਪ ਸ਼ੂਟਰਾਂ ਸਮੇਤ ਹੋਰਨਾਂ ਮਾਮਲਿਆਂ ‘ਚ ਨਾਮਜ਼ਦ 12 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਦਿੱਲੀ ਸਪੈਸ਼ਲ STF ਫੋਰਸ ਨੇ ਮਹਾਰਾਸ਼ਟਰ ਤੋਂ ਬੰਬੀਹਾ ਗਰੁੱਪ ਦੇ
12 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੋਹਾਲੀ ਪੁਲਿਸ ਗ੍ਰਿਫ਼ਤਾਰ ਕੀਤੇ ਤਿੰਨ ਸ਼ਾਰਪ ਸ਼ੂਟਰਾਂ ਭੋਲੂ, ਲੱਠ ਅਤੇ ਸੰਨੀ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਕੇ ਮਿੱਡੂਖੇੜਾ ਦੇ ਕਤਲ ਸੰਬੰਧੀ ਪੁੱਛਗਿਛ ਕਰੇਗੀ। ਇਨ੍ਹਾਂ ਦੀ ਪੁੱਛਗਿੱਛ ਵਿੱਚ ਕਬੱਡੀ ਖਿਡਾਰੀ ਦੇ ਕਤਲ ਕੇਸ ਦਾ ਭੇਤ ਵੀ ਜਲਦੀ ਹੀ ਸੁਲਝਣ ਵਾਲਾ ਹੈ।