Malout News

ਪੁਲਿਸ ਵਲੋਂ 5 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕੀਤਾ ਗਿਆ ਗ੍ਰਿਫ਼ਤਾਰ

ਮਲੋਟ:– ਥਾਣਾ ਸਦਰ ਮਲੋਟ ਪੁਲਿਸ ਵੱਲੋਂ 5 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਗਸ਼ਤ ਦੇ ਦੌਰਾਨ ਸਕੂਟਰੀ ਤੇ ਆ ਰਹੇ ਹਰਪ੍ਰੀਤ ਸਿੰਘ , ਵਾਸੀ ਸੂਰਜ ਨਗਰੀ ਮਲੋਟ ਦੀ ਸ਼ੱਕ ਦੇ ਆਧਾਰ ਤੇ ਰੋਕ ਕੇ ਉਸ ਵਲੋਂ ਸਕੂਟਰੀ ਦੇ ਅੱਗੇ ਰੱਖੇ ਝੋਲੇ ਦੀ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ 5 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਥਾਣਾ ਸਦਰ ਪੁਲਿਸ ਨੇ ਉਕਤ ਦੋਸ਼ੀ ਵਿਰੁੱਧ ਮਾਮਲਾ ਦਰਜ ਕਰਕੇ ਅਗੇਤੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *

Back to top button