District News

ਸ੍ਰੀ ਮੁਕਤਸਰ ਸਾਹਿਬ ਵਿਖੇ ਪੁਲਿਸ ਐਲਡਰਜ਼ ਡੇ ਮਨਾਇਆ ਗਿਆ

 ਸ੍ਰੀ ਮੁਕਤਸਰ ਸਾਹਿਬ:- ਜਿਲ੍ਹਾ ਪੁਲਿਸ ਮੁਖੀ ਸ. ਰਾਜਬਚਨ ਸਿੰਘ ਸੰਧੂ ਜੀ ਦੀ ਅਗਵਾਈ ਹੇਠ ਜਿਲ੍ਹਾ ਪੁਲਿਸ ਦਫਤਰ ਸ੍ਰੀ ਮੁਕਤਸਰ ਸਾਹਿਬ ਵਿਖੇ, ਪੁਲਿਸ ਐਲਡਰਜ਼ ਡੇ (ਬਜ਼ੁਰਗ ਦਿਵਸ) ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਰਿਟਾਇਰਡ ਹੋਏ 120 ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਇਸ ਪ੍ਰੋਗਰਾਮ ਵਿੱਚ ਸਿ਼ਰਕਤ ਕੀਤੀ ਗਈ। ਸ. ਰਾਜਬਚਨ ਸਿੰਘ ਸੰਧੂ, ਸੀਨੀਅਰ ਕਪਤਾਨ ਪੁਲਿਸ ਜੀ ਵੱਲੋਂ ਪ੍ਰੋਗਰਾਮ ਵਿੱਚ ਆਏ ਰਿਟਾਇਰਡ ਪੁਲਿਸ ਮੁਲਾਜ਼ਮਾਂ ਨੂੰ ਜੀ ਆਇਆ ਆਖਿਆ।ਉਹਨਾਂ ਰਿਟਾਰਿਡ ਹੋਏ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਅਤੇ ਸਰਵਿਸ ਕਰ ਰਹੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਵਿੱਚ ਸਦਭਾਵਨਾ ਭਰਿਆ ਮਾਹੌਲ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਪੁਲਿਸ ਵਿਭਾਗ ਹਰ ਸਮੇਂ ਉਨ੍ਹਾਂ ਦੀ ਕਿਸੇ ਵੀ ਤਰ੍ਹਾਂ ਦੀ ਦੁੱਖ ਤਕਲੀਫ਼/ਸਮੱਸਿਆ ਦੇ ਹੱਲ ਲਈ ਯਤਨਸ਼ੀਲ ਰਹੇਗਾ। ਇਸ ਮੌਕੇ ਜਿਲ੍ਹਾ ਪੁਲਿਸ ਮੁਖੀ ਵੱਲੋਂ ਪੰਜ ਸਭ ਤੋਂ ਵੱਡੀ ਉਮਰ ਦੇ ਰਿਟਾਇਰਡ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾ ਰਿਟਾਇਡ ਪੁਲਿਸ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਰਿਟਾ: ਡੀ.ਐਸ.ਪੀ ਸ.ਦਰਸ਼ਨ ਸਿੰਘ ਸੰਧੂ ਵੱਲੋਂ ਸ਼ਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਗੀਤ ਗਾ ਕੇ ਇਸ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਉਨ੍ਹਾਂ ਨੇ ਪੰਜਾਬ ਪੁਲਿਸ ਪ੍ਰਸ਼ਾਸਨ ਵਲੋਂ ਕੀਤੇ ਜਾਂਦੇ ਕੰਮਾਂ ਸਬੰਧੀ ਸੰਤੁਸ਼ਟੀ ਪ੍ਰਗਟ ਕੀਤੀ ਅਤੇ ਭਰੋਸਾ ਦਿਵਾਇਆ ਕਿ ਸਾਰੇ ਰਿਟਾਇਰਡ ਤੇ ਸਰਵਿਸ ਕਰ ਰਹੇ ਪੁਲਿਸ ਕਰਮਚਾਰੀ ਆਪਸੀ ਪ੍ਰੇਮ ਭਾਵ ਅਤੇ ਮੁਹੱਬਤ ਨਾਲ ਕੰਮ ਕਰਦੇ ਰਹਿਣਗੇ। ਰਿਟ: ਹੋਲਦਾਰ ਗੁਰਦੇਵ ਸਿੰਘ ਰੁਮਾਣਾ ਨੇ ਧਾਰਮਿਕ ਗੀਤ ਗਾ ਕੇ, ਮਹਿਫਲ ਨੂੰ ਚਾਰ ਚੰਨ ਲਾਏ।

Leave a Reply

Your email address will not be published. Required fields are marked *

Back to top button