ਪੁਲਿਸ ਵੱਲੋਂ ਦੁਕਾਨਦਾਰਾਂ ਨਾਲ ਨਸ਼ਿਆਂ ਖਿਲਾਫ ਮੀਟਿੰਗ ਨਸ਼ਿਆਂ ਦੇ ਖਾਤਮੇ ਲਈ ਸਾਂਝੇ ਹੰਭਲੇ ਦੀ ਲੋੜ: ਐੱਸ.ਐੱਚ.ਓ

ਐੱਸ.ਐੱਸ.ਪੀ ਸ. ਮਨਜੀਤ ਸਿੰਘ ਢੇਸੀ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਮੁੱਖ ਅਫਸਰ ਥਾਣਾ ਲੰਬੀ ਇੰਸਪੈਕਟਰ ਬਿਕਰਮਜੀਤ ਸਿੰਘ ਵੱਲੋਂ ਮੰਡੀ ਕਿੱਲਿਆਂਵਾਲੀ ਵਿਚ ਦੁਕਾਨਦਾਰਾਂ ਨਾਲ ਨਸ਼ਿਆਂ ਖਿਲਾਫ ਮੀਟਿੰਗ ਕੀਤੀ ਗਈ। ਉਨਾਂ ਸਾਰੇ ਨਗਰ ਵਾਸੀਆਂ ਤੇ ਦੁਕਾਨਦਾਰਾਂ ਨੂੰ ਕਿਹਾ ਕਿ ਆਪਾਂ ਸਾਰਿਆਂ ਨੂੰ ਨਸ਼ਿਆਂ ਖ਼ਿਲਾਫ਼ ਇਕੱਠੇ ਹੋਣ ਦੀ ਲੋੜ ਹੈ।
ਉਨਾਂ ਕਿਹਾ ਕਿ ਨਸ਼ਿਆਂ ਕਾਰਨ ਲੜਾਈ ਝਗੜੇ ਹੁੰਦੇ ਹਨ, ਇੱਥੋਂ ਤੱਕ ਕਿ ਪਰਿਵਾਰ ਵੀ ਰੁਲ ਜਾਂਦੇ ਹਨ। ਉਨਾਂ ਕਿਹਾ ਕਿ ਜੇਕਰ ਤੁਹਾਡੇ ਆਲ਼ੇ-ਦੁਆਲੇ ਕੋਈ ਨਸ਼ੇ ਵੇਚਦਾ ਹੈ ਤਾਂ ਇਸ ਦੀ ਇਤਲਾਹ ਤੁਰੰਤ ਪੁਲਿਸ ਨੂੰ ਦਿਓ। ਨਸ਼ੇ ਵੇਚਣ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।