ਪੁਲਿਸ ਨੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਲਿਆ ਹਿਰਾਸਤ ਵਿੱਚ
ਮਲੋਟ (ਪੰਜਾਬ): ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਸਿਆਸਤ ਭੁੱਖੀ ਹੋਈ ਹੈ। ਇਸ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਵੱਲੋਂ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਤਹਿਤ ਦਿੱਲੀ ਵਿੱਚ ਭਾਜਪਾ ਹੈੱਡਕੁਆਰਟਰ ਦੇ ਬਾਹਰ ਵੀ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਸ ਪ੍ਰਦਰਸ਼ਨ ਵਿੱਚ ਦਿੱਲੀ ਦੇ ਨਾਲ-ਨਾਲ ਪੰਜਾਬ ਦੇ ਮੰਤਰੀ ਤੇ ਹੋਰ ਆਗੂ ਵੀ ਹਿੱਸਾ ਲੈਣ ਲਈ ਪਹੁੰਚ ਰਹੇ ਹਨ। ਇਸ ਤੋਂ ਪਹਿਲਾਂ ਦਿੱਲੀ ਪੁਲਸ ਵੱਲੋਂ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੰਜਾਬ ਦੇ ਸਿਹਤ ਮੰਤਰੀ ਅਤੇ ਲੋਕ ਸਭਾ ਹਲਕਾ ਪਟਿਆਲਾ ਤੋਂ 'ਆਪ' ਦੇ ਉਮੀਦਵਾਰ ਡਾ. ਬਲਬੀਰ ਸਿੰਘ ਦੀ ਟੀਮ ਵੱਲੋਂ ਇਸ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। Author: Malout Live