ਥਾਣਾ ਸਿਟੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਨਜਾਇਜ਼ ਅਸਲੇ ਸਮੇਤ ਇੱਕ ਵਿਅਕਤੀ ਕਾਬੂ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਜਿਲ੍ਹਾ ਪੁਲਿਸ ਮੁਖੀ ਡਾ. ਸਚਿਨ ਗੁਪਤਾ ਆਈ.ਪੀ.ਐੱਸ (ਐੱਸ.ਐੱਸ.ਪੀ) ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ ਤਹਿਤ ਸ਼ਰਾਰਤੀ ਅਨਸਰਾਂ ਖਿਲਾਫ਼ ਵਿੱਢੀ ਗਈ ਮੁਹਿੰਮ ਅਨੁਸਾਰ ਉਸ ਵਕਤ ਵੱਡੀ ਸਫਲਤਾ ਹਾਸਿਲ ਹੋਈ, ਜਦ ਗਸ਼ਤ ਦੌਰਾਨ ਸ:ਥ ਗੁਰਮੀਤ ਸਿੰਘ ਚੌਂਕੀ ਬੱਸ ਸਟੈਂਡ ਥਾਣਾ ਸਿਟੀ ਸ਼੍ਰੀ ਮੁਕਤਸਰ ਸਾਹਿਬ ਸਮੇਤ ਸਾਥੀ ਕਰਮਚਾਰੀਆਂ ਨੂੰ ਮੁਖ਼ਬਰ ਖਾਸ ਵੱਲੋਂ ਇਤਲਾਹ
ਕਰਨ ‘ਤੇ ਓਮ ਪੁੱਤਰ ਸੁਭਾਸ਼ ਵਾਸੀ ਕੋਟਲੀ ਰੋਡ ਬਾਲਮੀਕਿ ਕਾਲੋਨੀ ਗਲੀ ਨੰਬਰ. 1, ਸ਼੍ਰੀ ਮੁਕਤਸਰ ਸਾਹਿਬ ਨੂੰ ਇੱਕ ਦੇਸੀ ਕੱਟਾ 315 ਬੋਰ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਵੱਲੋਂ ਉਕਤ ਵਿਅਕਤੀ ਖ਼ਿਲਾਫ ਮੁਕੱਦਮਾ ਥਾਣਾ ਸਿਟੀ ਸ਼੍ਰੀ ਮੁਕਤਸਰ ਸਾਹਿਬ ਵਿਖੇ ਦਰਜ ਕਰ ਲਿਆ ਗਿਆ। ਉਕਤ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਹੋਰ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾਵੇਗੀ। Author: Malout Live