ਸਿਹਤ ਵਿਭਾਗ ਵੱਲੋਂ 19 ਤੋਂ 21 ਜੂਨ ਤੱਕ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ- ਸਿਵਲ ਸਰਜਨ

ਮਲੋਟ(ਸ਼੍ਰੀ ਮੁਕਤਸਰ ਸਾਹਿਬ):- ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਅਧੀਨ 19 ਤੋਂ 21 ਜੂਨ ਤੱਕ ਪਰਵਾਸੀ ਮਜ਼ਦੂਰਾਂ ਦੇ ਬੱਚਿਆਂ ਨੂੰ ਸਿਹਤ ਵਿਭਾਗ ਵੱਲੋਂ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਸੰਬੰਧੀ ਸਿਵਲ ਸਰਜਨ ਡਾ. ਰੰਜੂ ਸਿੰਗਲਾ ਨੇ ਜ਼ਿਲ੍ਹੇ ਦੇ ਸੀਨੀਅਰ ਮੈਡੀਕਲ ਅਫ਼ਸਰਾਂ, ਨੋਡਲ ਅਫ਼ਸਰ, ਬਲਾਕ ਐਕਟੈਂਸ਼ਨ ਐਜੂਕੇਟਰਾਂ, ਐੱਲ.ਐੱਚ.ਵੀਜ਼, ਅਰਬਨ ਏ.ਐੱਨ.ਐੱਮ ਨਾਲ ਆਨਲਾਈਨ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਡਾ. ਮੇਘਾ ਬਤੌਰ ਰੀਸੋਰਸ ਪਰਸਨ ਸ਼ਾਮਿਲ ਹੋਏ। ਡਾ. ਰੰਜੂ ਸਿੰਗਲਾ ਨੇ ਦੱਸਿਆ ਕਿ ਇਸ ਸਪੈਸ਼ਲ ਪਲਸ ਪੋਲੀਓ ਮੁਹਿੰਮ ਦੌਰਾਨ ਪਰਵਾਸੀ ਲੋਕਾਂ ਦੇ 0 ਤੋਂ 5 ਸਾਲ ਦੇ ਹਰ ਇੱਕ ਬੱਚੇ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ।

ਡਾ. ਵੰਦਨਾ ਬਾਂਸਲ ਜ਼ਿਲ੍ਹਾ ਟੀਕਾਕਰਨ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਨੇ ਪੋਲੀਓ ਰਾਊਂਡ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਪਲਸ ਪੋਲੀਓ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ 29 ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ 19, 20 ਅਤੇ 21 ਜੂਨ ਨੂੰ ਮਾਈਗ੍ਰੇਟਰੀ ਆਬਾਦੀ ਦੇ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪਿਲਾਉਣਗੀਆਂ। ਇਸ ਮੁਹਿੰਮ ਦੌਰਾਨ 3035 ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਉਣ ਦਾ ਟੀਚਾ ਮਿੱਥਿਆ ਗਿਆ। ਡਾ. ਮੇਘਾ ਪ੍ਰਕਾਸ਼ ਐੱਸ.ਐੱਮ.ਓ. ਨੇ ਮਾਈਗ੍ਰੇਟਰੀ ਪਲਸ ਪੋਲੀਓ ਰਾਊਂਡ ਸੰਬੰਧੀ ਵਿਸ਼ੇਸ਼ ਜਾਣਕਾਰੀ ਦੇ ਨਾਲ-ਨਾਲ ਪ੍ਰੋਫਾਰਮਿਆਂ ਅਤੇ ਰਿਪੋਰਟਿੰਗ ਸੰਬੰਧੀ ਜਾਣਕਾਰੀ ਦਿੱਤੀ। ਸੁਖਮੰਦਰ ਸਿੰਘ ਅਤੇ ਵਿਨੋਦ ਖੁਰਾਣਾ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਨੇ ਸਮੂਹ ਮੀਡੀਆ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਖੁਸ਼ਦੀਪ ਸਿੰਘ, ਰਵਿੰਦਰ ਗਰੋਵਰ ਨੇ ਵੀ ਮਾਈਗ੍ਰੇਟਰੀ ਪਲਸ ਪੋਲੀਓ ਸੰਬੰਧੀ ਜਾਣਕਾਰੀ ਸਾਂਝੀ ਕੀਤੀ। Author : Malout Live