ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

 ਮਲੋਟ:-  ਨੈਸ਼ਨਲ ਪਲਸ ਪੋਲੀਓ ਮੁਹਿੰਮ ਤਹਿਤ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਮਲੋਟ ਵਿਚ ਅੱਜ ਡਾ: ਗੁਰਚਰਨ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਮਲੋਟ ਨੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਕੇ ਦੂਜੇ ਦਿਨ ਦੀ ਸ਼ੁਰੂਆਤ ਕੀਤੀ। ਇਸ ਸਮੇਂ ਡਾ: ਗੁਰਚਰਨ ਸਿੰਘ ਨੇ ਦੱਸਿਆ ਕਿ ਮਲੋਟ ਵਿਚ ਪੋਲੀਓ ਮੁਹਿੰਮ 36 ਟੀਮਾਂ ਦੀ ਸਹਾਇਤਾ ਨਾਲ ਚਲਾਈ ਜਾ ਰਹੀ ਹੈ । ਜਿਸ ਵਿਚ ਡਾਕਟਰ, ਮਲਟੀਪਰਪਜ਼ ਹੈਲਥ ਵਰਕਰ ( ਮੇਲ ਅਤੇ ਫੀਮੇਲ ), ਆਸ਼ਾ ਅਤੇ ਸਵੈ ਸੇਵੀ ਸੰਸਥਾਵਾਂ ਦਾ ਸਹਿਯੋਗ ਹੈ ਤੇ ਸ਼ਹਿਰ ਵਿਚ 8550 ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਕੱਲ੍ਹ ਪੋਲੀਓ ਬੂਥ ਲਗਾ ਕੇ ਅਤੇ ਅੱਜ ਘਰ-ਘਰ ਜਾ ਕੇ ਟੀਮਾਂ ਵੱਲੋਂ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ ਹਨ । ਉਨ੍ਹਾਂ ਸਮੂਹ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ 5 ਸਾਲ ਤੱਕ ਦੇ ਬੱਚੇ ਨੂੰ ਪੋਲੀਓ ਬੂੰਦਾਂ ਜ਼ਰੂਰ ਪਿਲਾਉਣ।