District NewsMalout News

ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ‘ਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਈਜ਼ੇਸ਼ਨ

ਮਲੋਟ (ਸ਼੍ਰੀ ਮੁਕਤਸਰ ਸਾਹਿਬ):- ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ‘ਚ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਅੱਜ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਵਿਧਾਨ ਸਭਾ ਹਲਕਾ ਵਾਰ ਰੈਂਡੇਮਾਈਜ਼ੇਸ਼ਨ ਕੀਤੀ ਗਈ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਦੀ ਅਗਵਾਈ ‘ਚ ਕੀਤੀ ਗਈ। ਇਸ ਰੈਂਡੇਮਾਈਜ਼ੇਸ਼ਨ ਮੌਕੇ ਜ਼ਿਲ੍ਹੇ ਦੀਆਂ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਚੋਣ ਬੂਥ ਬਣਾਏ ਗਏ ਹਨ। ਜਿਨ੍ਹਾਂ ਤੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਦੇ ਨਾਲ-ਨਾਲ ਵੀ.ਵੀ.ਪੈਟ ਵੀ ਜੋੜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਦੀ ਰੈਂਡੇਮਾਈਜ਼ੇਸ਼ਨ ਵਿੱਚ ਪੋਲਿੰਗ ਬੂਥਾਂ ਦੀ ਗਿਣਤੀ ਦੇ ਬਰਾਬਰ ਈ.ਵੀ.ਐੱਮਜ਼ ਤੇ ਵੀ.ਵੀ.ਪੈਟ ਤੋਂ ਇਲਾਵਾ 20 ਫ਼ੀਸਦੀ ਸੀ.ਯੂ, 20 ਫ਼ੀਸਦੀ ਬੀ.ਯੂ, 30 ਫ਼ੀਸਦੀ ਵੀ.ਵੀ.ਪੈਟ ਵੀ ਹੋਰ ਰਾਖਵੇਂ ਕੀਤੇ ਗਏ ਹਨ ਜੋ ਕਿ ਕਿਸੇ ਯੂਨਿਟ ਦੇ ਖਰਾਬ ਹੋਣ ਦੀ ਸੂਰਤ ਵਿੱਚ ਵਰਤੇ ਜਾ ਸਕਣਗੇ। ਜ਼ਿਲ੍ਹਾ ਚੋਣ ਅਫ਼ਸਰ ਅਨੁਸਾਰ ਜ਼ਿਲ੍ਹਾ ਚੋਣ ਦਫ਼ਤਰ ਵਿਖੇ ਕੀਤੀ ਗਈ ਰੈਂਡੇਮਾਈਜ਼ੇਸ਼ਨ ਦੀ ਪ੍ਰਕਿਰਿਆ ਤੋਂ ਬਾਅਦ ਜ਼ਿਲ੍ਹੇ ਵਿੱਚ ਰੱਖੀਆ ਹੋਈਆਂ ਈ.ਵੀ.ਐੱਮਜ਼ ਸਹਾਇਕ ਰਿਟਰਨਿੰਗ ਅਫ਼ਸਰਾਂ ਵੱਲੋਂ ਆਪੋ-ਆਪਣੇ ਤਿਆਰ ਕੀਤੇ ਗਏ ਸਟਰੌਂਗ ਰੂਮਜ਼ ਵਿੱਚ ਤਬਦੀਲ ਕਰ ਲਈਆਂ ਜਾਣਗੀਆਂ। ਇਸ ਮੌਕੇ ਵੱਖ-ਵੱਖ ਰਾਜਸੀ ਪਾਰਟੀਆਂ ਦੇ ਮੌਜੂਦ ਨੁਮਾਇੰਦਿਆਂ ਨੂੰ ਈ.ਵੀ.ਐੱਮ ਤੇ ਵੀ.ਵੀ.ਪੈਟ ਮਸ਼ੀਨਾਂ ਦੀ ਕਾਗਗੁਜ਼ਾਰੀ ਬਾਰੇ ਪ੍ਰਦਰਸ਼ਨੀ ਵੀ ਦਿੱਤੀ ਗਈ। ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਵੀ.ਵੀ.ਪੈਟ ਵਿੱਚ ਪਾਈ ਗਈ ਵੋਟ ਨੂੰ 7 ਸੈਕਿੰਡ ਤੱਕ ਸਕ੍ਰੀਨ ਤੇ ਦੇਖਿਆ ਜਾ ਸਕਦਾ ਹੈ। ਇਸ ਮੌਕੇ ਚੋਣ ਤਹਿਸੀਲਦਾਰ ਸ. ਹਰਬੰਸ ਸਿੰਘ, ਵੱਖ-ਵੱਖ ਵਿਭਾਗਾਂ ਦੇ ਅਧਿਕਾਰਆਂ ਤੋਂ ਇਲਾਵਾ ਸਮੂਹ ਰਾਜਨੀਤੀਕ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।

Leave a Reply

Your email address will not be published. Required fields are marked *

Back to top button