ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਦਿੱਤੇ ਗਏ ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪ੍ਰੋ. ਡਾਕਟਰ ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਡੇਰਾ ਭਾਈ ਮਸਤਾਨ ਸਿੰਘ ਸ਼੍ਰੀ ਮੁਕਤਸਰ ਸਾਹਿਬ ਵਿਖੇ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਅਤੇ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜੋਨ ਦੇ ਦਿਸ਼ਾ-ਨਿਰਦੇਸ਼ਾਂ ਤੇ 160 ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਮਹੰਤ ਕਸ਼ਮੀਰ ਸਿੰਘ ਦੀ ਹਾਜ਼ਰੀ ਵਿੱਚ ਤਕਸੀਮ ਕੀਤੇ ਗਏ। ਇਸ ਦੌਰਾਨ ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਮਹੀਨਾਵਾਰ ਰਾਸ਼ੀ ਦੇ ਚੈੱਕ ਵਿਧਵਾਵਾਂ, ਗਰੀਬੀ ਦੀ ਰੇਖਾ ਤੋਂ ਥੱਲੇ ਰਹਿ ਰਹੇ ਪਰਿਵਾਰਾਂ, ਬੇਸਹਾਰਾ ਬਜ਼ੁਰਗਾਂ ਅਤੇ ਅਤਿਅੰਤ ਲੋੜਵੰਦ ਪਰਿਵਾਰਾਂ ਨੂੰ ਹਰ ਮਹੀਨੇ ਦਿੱਤੇ ਜਾਂਦੇ ਹਨ। ਇਹ ਰਾਸ਼ੀ ਓਬਰਾਏ ਵੱਲੋਂ ਆਪਣੀ ਨੇਕ ਕਮਾਈ ਵਿੱਚੋਂ ਦਸਵੰਧ ਕੱਢ ਕੇ ਦਿੱਤੀ ਜਾਂਦੀ ਹੈ।

ਟਰੱਸਟ ਦੀ ਕੋਈ ਵੀ ਰਸੀਦਬੁੱਕ ਨਹੀਂ ਹੈ ਅਤੇ ਪੂਰੀ ਦੁਨੀਆ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਫੰਡ ਨਹੀਂ ਲਿਆ ਜਾਂਦਾ। ਓਬਰਾਏ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫੇ ਨੂੰ ਅਪਣਾ ਕੇ ਆਪਣੀ ਨੇਕ ਕਮਾਈ ਵਿਚੋਂ 98 % ਰਾਸ਼ੀ ਲੋੜਵੰਦ ਲੋਕਾਂ ਨੂੰ ਵੱਖ-ਵੱਖ ਸਕੀਮਾਂ ਰਾਹੀਂ ਦਿੱਤੀ ਜਾਂਦੀ ਹੈ। ਇਸ ਮੋਕੇ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜ਼ੋਨ, ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ, ਬਲਵਿੰਦਰ ਸਿੰਘ ਬਰਾੜ, ਬਲਜੀਤ ਸਿੰਘ ਮਾਨ, ਅਸ਼ੋਕ ਕੁਮਾਰ, ਸੋਮ ਨਾਥ, ਮਾਸਟਰ ਰਾਜਿੰਦਰ ਸਿੰਘ, ਸੁਖਬੀਰ ਸਿੰਘ ਜੈਲਦਾਰ, ਬਰਨੇਕ ਸਿੰਘ, ਗੁਰਪਾਲ ਸਿੰਘ, ਗੁਰਜੀਤ ਸਿੰਘ, ਮਲਕੀਤ ਸਿੰਘ, ਜਤਿੰਦਰ ਸਿੰਘ, ਰਣਧੀਰ ਸਿੰਘ ਅਤੇ ਜਸਵਿੰਦਰ ਸਿੰਘ ਮਣਕੂ ਹਾਜ਼ਿਰ ਸਨ। Author: Malout Live