ਪਾਵਰਕਾਮ ਸੀ.ਐੱਚ.ਬੀ ਤੇ ਡਬਲਿਊ ਠੇਕਾ ਕਾਮਿਆਂ ਨੇ ਪੰਜਾਬ ਸਰਕਾਰ ਦਾ ਫ਼ੂਕਿਆ ਪੁਤਲਾ
ਮਲੋਟ: ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਡਿਵੀਜ਼ਨ ਮਲੋਟ ਵੱਲੋਂ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕਿਆ ਗਿਆ। ਇਸ ਦੌਰਾਨ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਡਿਵੀਜ਼ਨ ਪ੍ਰਧਾਨ ਰਣਜੀਤ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਨਾਲ ਸਰਕਾਰ ਵੱਲੋਂ ਕੀਤੇ ਵਾਅਦੇ ਤੋਂ ਸਰਕਾਰ ਮੁਕਰਦੀ ਨਜ਼ਰ ਆ ਰਹੀ ਹੈ ਅਤੇ ਠੇਕਾ ਕਾਮਿਆਂ ਦੀ ਕਿਸੇ ਵੀ ਮੰਗ ਦਾ ਹੱਲ ਨਹੀਂ ਕੀਤਾ ਜਾ ਰਿਹਾ।
ਇਸ ਕਰਕੇ ਅੱਜ ਠੇਕਾ ਮੁਲਾਜ਼ਮਾਂ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਪੂਰੇ ਪੰਜਾਬ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ 7 ਅਕਤੂਬਰ ਨੂੰ ਮੁੱਖ ਮੰਤਰੀ ਦੇ ਹਲਕੇ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਅਗਰ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਪੱਕਾ ਮੋਰਚਾ ਲਗਾਇਆ ਜਾਵੇਗਾ ਤੇ ਧੂਰੀ ਨੂੰ ਜਾਮ ਰੱਖਿਆ ਜਾਵੇਗਾ। Author: Malout Live