CBSE ਵਿਦਿਆਰਥੀਆਂ ਦੀ ਪ੍ਰੈਕਟੀਕਲ ਪ੍ਰੀਖਿਆ 1 ਜਨਵਰੀ ਤੋਂ ਹੋਵੇਗੀ ਸ਼ੁਰੂ
ਮਲੋਟ (ਸ਼੍ਰੀ ਮੁਕਤਸਰ ਸਾਹਿਬ, ਪੰਜਾਬ): CBSE ਸਕੂਲਾਂ ਵਿੱਚ ਪੜ੍ਹ ਰਹੇ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਪ੍ਰੈਕਟੀਕਲ ਪ੍ਰੀਖਿਆਵਾਂ 1 ਜਨਵਰੀ ਤੋਂ ਸ਼ੁਰੂ ਹੋਣਗੀਆਂ। ਹਾਲਾਂਕਿ ਸਾਲਾਨਾ ਪ੍ਰੀਖਿਆਵਾਂ ਫਰਵਰੀ ਮਹੀਨੇ ਸ਼ੁਰੂ ਹੋਣਗੀਆਂ, ਜੋ ਅਪ੍ਰੈਲ ਤੱਕ ਜਾਰੀ ਰਹਿਣਗੀਆਂ। ਬੋਰਡ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਪ੍ਰੈਕਟੀਕਲ ਪ੍ਰੀਖਿਆਵਾਂ 15 ਫਰਵਰੀ ਤੋਂ ਪਹਿਲਾਂ ਖਤਮ ਹੋ ਜਾਣਗੀਆਂ। ਬੋਰਡ 10ਵੀਂ, 12ਵੀਂ ਦੀ ਪ੍ਰੀਖਿਆ ਦੀ ਡੇਟਸ਼ੀਟ ਵੀ ਜਲਦੀ ਹੀ ਜਾਰੀ ਕਰ ਸਕਦਾ ਹੈ। ਵਿਦਿਆਰਥੀ ਇਸ ਨੂੰ ਅਧਿਕਾਰਤ ਵੈੱਬਸਾਈਟ ਤੋਂ ਚੈੱਕ ਅਤੇ ਡਾਊਨਲੋਡ ਕਰ ਸਕਣਗੇ। ਇਸ ਤੋਂ ਇਲਾਵਾ ਪ੍ਰੀਖਿਆ ਵਿੱਚ ਬੈਠਣ ਵਾਲੇ ਵਿਦਿਆਰਥੀਆਂ ਦੀ ਸੂਚੀ ਨੂੰ ਆਨਲਾਈਨ ਚੈੱਕ ਕਰਨਾ ਹੋਵੇਗਾ
ਤਾਂ ਜੋ ਉਨ੍ਹਾਂ ਦੀ ਕੈਟਾਗਰੀ ਸਹੀ ਕੀਤੀ ਜਾ ਸਕੇ।ਇਹ ਵੀ ਯਕੀਨੀ ਬਣਾਉਣਾ ਹੋਵੇਗਾ ਕਿ ਸਕੂਲ ਵਿੱਚ ਲੋੜੀਂਦੀ ਗਿਣਤੀ ਵਿੱਚ ਪ੍ਰੈਕਟੀਕਲ ਆਂਸਰ ਬੁੱਕ ਸਮੇਂ ਸਿਰ ਉਪਲੱਬਧ ਹੋਣ। ਕਿਸੇ ਵੀ ਕਿਸਮ ਦੀ ਸਹਾਇਤਾ ਲਈ ਤੁਸੀਂ ਸਕੂਲ ਬੋਰਡ ਦੇ ਖੇਤਰੀ ਦਫਤਰ ਨਾਲ ਸੰਪਰਕ ਕਰ ਸਕਦੇ ਹੋ। ਸੈਂਪਲ ਪੇਪਰ ਸਰਕਾਰੀ ਵੈਬਸਾਈਟ ‘ਤੇ 10ਵੀਂ,12ਵੀਂ ਜਮਾਤ ਦੇ ਵਿਸ਼ੇ ਮੁਤਾਬਕ ਉਪਲੱਬਧ ਹਨ। ਸੈਂਪਲ ਪੇਪਰਾਂ ਦੀ ਪ੍ਰੈਕਟਿਸ ਕਰਨ ਨਾਲ ਵਿਦਿਆਰਥੀ ਬੋਰਡ ਪ੍ਰੀਖਿਆ 2024 ਵਿੱਚ ਪੁੱਛੇ ਗਏ ਪ੍ਰਸ਼ਨਾਂ ਦੇ ਪੈਟਰਨ, ਪੇਪਰ ਫਾਰਮੈਟ, ਪ੍ਰਸ਼ਨਾਂ ਦੀਆਂ ਕਿਸਮਾਂ ਆਦਿ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਵਿਦਿਆਰਥੀ ਇਸ ਨੂੰ ਬੋਰਡ ਦੀ ਅਧਿਕਾਰਤ ਵੈੱਬਸਾਈਟ ‘ਤੇ ਜਾ ਕੇ ਡਾਊਨਲੋਡ ਕਰ ਸਕਦੇ ਹਨ। Author: Malout Live