ਗੁਰਦੁਆਰਾ ਸ਼੍ਰੀ ਦੂਖ ਨਿਵਾਰਨ ਸਾਹਿਬ ਗਿੱਦੜਬਾਹਾ ਵਿਖੇ 5 ਜਨਵਰੀ ਨੂੰ ਮਨਾਇਆ ਜਾਵੇਗਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ

ਮਲੋਟ (ਗਿੱਦੜਬਾਹਾ): ਗੁਰਦੁਆਰਾ ਸ਼੍ਰੀ ਦੂਖ ਨਿਵਾਰਨ ਸਾਹਿਬ ਗਿੱਦੜਬਾਹਾ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 5 ਜਨਵਰੀ 2024 ਨੂੰ ਮਨਾਇਆ ਜਾ ਰਿਹਾ ਹੈ। ਗੁਰਪੁਰਬ ਦੇ ਸੰਬੰਧ ਵਿੱਚ ਅੱਜ ਇੱਕ ਵਿਸ਼ਾਲ ਨਗਰ ਕੀਰਤਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ। ਜਿਸ ਵਿੱਚ ਭਾਈ ਸੁਖਦੀਪ ਸਿੰਘ, ਭਾਈ ਮਨਦੀਪ ਸਿੰਘ, ਬੱਚੀ ਅਨੂਪਜੋਤ ਕੌਰ ਵੱਲੋਂ ਸ਼ਬਦ ਕੀਰਤਨ ਅਤੇ ਕਵਿਤਾਵਾਂ ਰਾਹੀਂ ਅਤੇ ਭਾਈ ਮੱਖਣ ਸਿੰਘ ਫੌਜੀ ਦੇ ਢਾਡੀ ਜੱਥੇ ਨੇ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ।

ਇਸ ਮੌਕੇ ਸਟੇਜ ਦਾ ਸੰਚਾਲਨ ਮਾਸਟਰ ਦਵਿੰਦਰ ਸਿੰਘ ਨੇ ਕੀਤਾ। ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਵਿੰਦਰ ਸਿੰਘ ਬਬਲੂ ਨੇ ਦੱਸਿਆ ਕਿ 15 ਦਿਨ ਪ੍ਰਭਾਤ ਫੇਰੀਆਂ ਅਤੇ ਅੱਜ ਦੇ ਨਗਰ ਕੀਰਤਨ ਤੋਂ ਬਾਅਦ 3 ਜਨਵਰੀ ਨੂੰ ਸ਼੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 5 ਜਨਵਰੀ ਨੂੰ ਭੋਗ ਪਾਏ ਜਾਣਗੇ। ਉਸ ਦਿਨ ਭੋਗ ਉਪਰੰਤ ਗੁਰੂ ਜਸ ਕੀਰਤਨ ਹੋਵੇਗਾ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਣਗੇ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਨੱਥਾ ਸਿੰਘ ਜੀ ਵੱਲੋਂ ਸਮੂਹ ਸੰਗਤ ਨੂੰ ਗੁਰਪੁਰਬ ਦੀਆਂ ਲੱਖ- ਲੱਖ ਵਧਾਈਆਂ ਦਿੱਤੀਆਂ ਗਈਆਂ। Author: Malout Live