ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਲਈ ਮੁੱਢਲੀ ਪ੍ਰਕਾਸ਼ਨਾ ਅੱਜ- ਜਿਲ੍ਹਾ ਚੋਣ ਅਫਸਰ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਸ਼੍ਰੀ ਮੁਕਸਤਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਯੋਗਤਾ ਮਿਤੀ 01 ਜਨਵਰੀ 2024 ਦੇ ਆਧਾਰ ਤੇ ਫੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੇ ਸੰਬੰਧ ਵਿੱਚ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਅੱਜ ਕੀਤੀ ਜਾਣੀ ਹੈ। ਇਹ ਵੋਟਰ ਸੂਚੀਆਂ ਜਿਲ੍ਹਾ ਚੋਣ ਦਫ਼ਤਰ, ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਅਤੇ ਬੂਥ ਲੈਵਲ ਅਫ਼ਸਰਾਂ ਪਾਸ ਆਮ ਜਨਤਾ ਦੇ ਵੇਖਣ ਲਈ ਉਪਲੱਬਧ ਹੋਵੇਗੀ। ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦਾ ਸਮਾਂ 27 ਅਕਤੂਬਰ 2023 ਤੋਂ 09 ਦਸੰਬਰ 2023 ਨਿਰਧਾਰਿਤ ਕੀਤਾ ਗਿਆ ਹੈ। ਕੋਈ ਵੀ ਵਿਅਕਤੀ ਆਪਣੀ ਵੋਟ ਬਣਾਉਣ ਵਾਸਤੇ ਫਾਰਮ ਨੰ. 6 ਵਿੱਚ ਆਪਣਾ ਦਾਅਵਾ ਪੇਸ਼ ਕਰੇਗਾ। ਵੋਟ ਕਟਵਾਉਣ ਲਈ ਫਾਰਮ ਨੰ. 7 ਅਤੇ ਵੋਟਰ ਦੇ ਵੇਰਵਿਆਂ ਵਿੱਚ ਦਰੁੱਸਤੀ ਲਈ ਫਾਰਮ ਨੰ. 8 ਭਰਿਆ ਜਾ ਸਕਦਾ ਹੈ, ਪ੍ਰਵਾਸੀ ਭਾਰਤੀਆਂ ਦੀਆਂ ਵੋਟਾਂ ਦਰਜ ਕਰਨ ਲਈ ਫਾਰਮ ਨੰਬਰ 6-ਏ ਵਰਤਿਆ ਜਾਣਾ ਹੈ। ਇਹ ਫਾਰਮ ਆਨ ਲਾਈਨ  voters.eci.gov.in ਰਾਹੀਂ ਵੀ ਭਰੇ ਜਾਂ  Voter Helpline App ਸਕਦੇ ਹਨ। ਸਪੈਸ਼ਲ ਮੁਹਿੰਮ ਦੌਰਾਨ ਬੂਥ ਲੈਵਲ ਅਫਸਰਾਂ ਵੱਲੋਂ 04 ਨਵੰਬਰ (ਦਿਨ ਸ਼ਨਿੱਚਰਵਾਰ), 05 ਨਵੰਬਰ 2023 (ਦਿਨ ਐਂਤਵਾਰ) ਅਤੇ 02 ਦਸੰਬਰ (ਦਿਨ ਸ਼ਨਿੱਚਰਵਾਰ), 03 ਦਸੰਬਰ, 2023 (ਦਿਨ ਐਂਤਵਾਰ) ਨੂੰ ਆਮ ਜਨਤਾ ਪਾਸੋਂ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ਤੇ ਬੈਠ ਕੇ ਦਾਅਵੇ ਜਾਂ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਚਾਰ ਵਿਧਾਨ ਸਭਾ ਚੋਣ ਹਲਕੇ ਪੈਂਦੇ ਹਨ। ਵਿਧਾਨ ਸਭਾ ਚੋਣ ਹਲਕਾ 84-ਗਿੱਦੜਬਾਹਾ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਉਪ ਮੰਡਲ ਮੈਜਿਸਟਰੇਟ ਗਿੱਦੜਬਾਹਾ (01637-230295), 85-ਮਲੋਟ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਉਪ ਮੰਡਲ ਮੈਜਿਸਟਰੇਟ ਮਲੋਟ (01637-263001) ਅਤੇ 86-ਮੁਕਤਸਰ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਉਪ ਮੰਡਲ ਮੈਜਿਸਟਰੇਟ ਸ਼੍ਰੀ ਮੁਕਤਸਰ ਸਾਹਿਬ (01633-262031) ਹਨ। ਵਿਧਾਨ ਸਭਾ ਚੋਣ ਹਲਕਾ 83- ਲੰਬੀ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸ਼੍ਰੀ ਮੁਕਤਸਰ ਸਾਹਿਬ (01633-263647) ਹਨ। ਕਿਸੇ ਕਿਸਮ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਸੰਬੰਧਿਤ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। Author: Malout Live