ਰਾਸ਼ਟਰਪਤੀ ਵੱਲੋਂ ਕੇਜਰੀਵਾਲ ਨੂੰ ਨਿਯੁਕਤ ਕੀਤਾ ਗਿਆ ਦਿੱਲੀ ਦਾ ਸੀ.ਐੱਮ.

ਨਵੀਂ ਦਿੱਲੀ :- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸ਼ੁੱਕਰਵਾਰ ਨੂੰ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦਾ ਨਵਾਂ ਮੁੱਖ ਮੰਤਰੀ ਨਿਯੁਕਤ ਕੀਤਾ। ਕੇਜਰੀਵਾਲ ਦੀ ਆਮ ਆਦਮੀ ਪਾਰਟੀ ਹਾਲ ਦੇ ਵਿਧਾਨ ਸਭਾ ਚੋਣ 'ਚ 70 'ਚੋਂ 62 ਸੀਟਾਂ 'ਤੇ ਜਿੱਤ ਹਾਸਲ ਕੀਤੀ। ਸਰਕਾਰੀ ਸੂਚਨਾ ਅਨੁਸਾਰ ਰਾਸ਼ਟਰਪਤੀ ਨੇ ਮੁੱਖ ਮੰਤਰੀ ਦੀ ਸਲਾਹ 'ਤੇ 6 ਵਿਧਾਇਕਾਂ ਨੂੰ ਮੰਤਰੀ ਵੀ ਨਿਯੁਕਤ ਕੀਤਾ ਹੈ। 16 ਫਰਵਰੀ ਨੂੰ ਕੇਜਰੀਵਾਲ ਨਾਲ ਜੋ 6 ਮੰਤਰੀ ਵੀ ਸਹੁੰ ਚੁੱਕਣਗੇ ਅਤੇ ਮਨੀਸ਼ ਸਿਸੋਦੀਆ, ਸਤੇਂਦਰ ਜੈਨ, ਗੋਪਾਲ ਰਾਏ, ਕੈਲਸ਼ ਗਹਿਲੋਤ, ਇਮਰਾਨ ਹੁਸੈਨ ਅਤੇ ਰਾਜੇਂਦਰ ਗੌਤਮ ਹਨ। ਸੂਚਨਾ 'ਚ ਕਿਹਾ ਗਿਆ ਹੈ, 'ਰਾਸ਼ਟਰਪਤੀ ਨੂੰ ਸ਼੍ਰੀ ਅਰਵਿੰਦ ਕੇਜਰੀਵਾਲ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ ਦਾ ਮੁੱਖ ਮੰਤਰੀ ਨਿਯੁਕਤ ਕਰਦੇ ਹੋਏ ਖੁਸ਼ੀ ਹੋ ਰਹੀ ਹੈ। ਉਨ੍ਹਾਂ ਦੀ ਨਿਯੁਕਤੀ ਸਹੁੰੰ ਚੁੱਕ ਸਮਾਗਮ ਦੇ ਦਿਨ ਤੋਂ ਪ੍ਰਭਾਵੀ ਹੋਵੇਗੀ। ਇਕ ਹੋਰ ਸੂਚਨਾ ਮੁਤਾਬਕ ਰਾਸ਼ਟਰਪਤੀ ਨੇ ਆਪਣੇ ਮੰਤਰੀ ਪਰਿਸ਼ਦ ਨਾਲ ਕੇਜਰੀਵਾਲ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਹੁਦੇ ਤੋਂ ਦਿੱਤ ਗਏ ਅਸਤੀਫੇ ਨੂੰ ਤਤਕਾਲ ਪ੍ਰਭਾਵ ਨਾਲ ਸਵੀਕਾਰ ਕੀਤਾ ਹੈ।