ਸਿਹਤ ਵਿਭਾਗ ਵੱਲੋਂ ਡੇਂਗੂ ਦੀ ਰੋਕਥਾਮ ਲਈ ਗਤੀਵਿਧੀਆਂ ਲਗਾਤਾਰ ਜਾਰੀ- ਡਾ. ਰੰਜੂ ਸਿੰਗਲਾ

ਸ਼੍ਰੀ ਮੁਕਤਸਰ ਸਾਹਿਬ:- ਸਿਹਤ ਵਿਭਾਗ ਵੱਲੋਂ ਨੈਸ਼ਨਲ ਵੈਕਟਰ ਬੋਰਨ ਡਜ਼ੀਜ਼ ਕੰਟਰੋਲ ਪ੍ਰੋਗਾਰਮ ਅਧੀਨ ਡੇਂਗੂ ਦੀ ਬੀਮਾਰੀ ਦੇ ਫੈਲਣ ਤੋਂ ਬਚਾਅ ਲਈ ਸਿਵਲ ਸਰਜਨ ਡਾ. ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਮੁੱਹਲਿਆਂ ਵਿੱਚ ਸ਼ੁੱਕਰਵਾਰ ਨੂੰ ਡਰਾਈ-ਡੇ ਅਧੀਨ ਗਤੀਵਿਧੀਆਂ ਕੀਤੀਆਂ ਗਈਆਂ। ਇਸ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਾਣੀ ਦੀਆਂ ਟੈਂਕੀਆਂ,ਗਮਲਿਆਂ ਅਤੇ ਹੋਰ ਪਾਣੀ ਇਕੱਠਾ ਹੋਣ ਦੇ ਸਰੋਤ ਆਦਿ ਚੈਕ ਕਰਕੇ ਜਮ੍ਹਾ ਹੋਏ ਪਾਣੀ ਦੇ ਸਰੋਤਾਂ ਨੂੰ ਖਾਲੀ ਕਰਵਾਇਆ ਗਿਆ। ਇਸ ਦੌਰਾਨ ਡਾ. ਰੰਜੂ ਸਿੰਗਲਾ ਨੇ ਜਾਣਕਾਰੀ ਦਿੰਦਿਆ ਹੋਇਆ ਦੱਸਿਆ ਕਿ ਡੇਂਗੂ ਦਾ ਮੱਛਰ ਇੱਕ ਹਫ਼ਤੇ ਤੋਂ ਵੱਧ ਜਮ੍ਹਾ ਹੋਏ ਸਾਫ਼ ਪਾਣੀ ਵਿੱਚ ਪਨਪਦਾ ਹੈ, ਮੱਛਰ ਦੀਆਂ ਤਿੰਨ ਸਟੇਜਾਂ ਅੰਡਾ, ਲਾਰਵਾ ਅਤੇ ਪਿਊਪਾ ਪਾਣੀ ਵਿੱਚ ਹੁੰਦੀਆਂ ਹਨ ਅਤੇ ਇਸ ਦਾ ਜੀਵਨ ਕਾਲ ਇੱਕ ਹਫ਼ਤੇ ਦਾ ਹੁੰਦਾ ਹੈ। ਇਸ ਸਮੇਂ ਭਗਵਾਨ ਦਾਸ ਅਤੇ ਲਾਲ ਚੰਦ ਜ਼ਿਲ੍ਹਾ ਹੈੱਲਥ ਇੰਸਪੈਕਟਰ ਨੇ ਦੱਸਿਆ ਕਿ ਬੁਖਾਰ ਹੋਣ ਦੀ ਸੂਰਤ ਵਿੱਚ ਨੇੜੇ ਦੇ ਸਰਕਾਰੀ ਸਿਹਤ ਸੰਸਥਾ ਵਿੱਚ ਜਾਣਾ ਚਾਹੀਦਾ ਹੈ। ਉਹਨਾਂ ਦੱਸਿਆ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦੇ ਟੈਸਟ ਅਤੇ ਇਲਾਜ ਮੁਫ਼ਤ ਕੀਤੇ ਜਾਂਦੇ ਹਨ। ਇਸ ਮੌਕੇ ਅੰਗਰੇਜ ਸਿੰਘ, ਵਕੀਲ ਸਿੰਘ, ਹਰਮੇਲ ਸਿੰਘ, ਗੁਰਜੀਤ ਸਿੰਘ ਅਤੇ ਬ੍ਰੀਡਿੰਗ ਚੈੱਕਰ ਹਾਜ਼ਿਰ ਸਨ।   Author: Malout Live