World News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਾਊਦੀ ਅਰਬ ਦੀ ਰਾਜਧਾਨੀ ਰਿਆਦ ਪਹੁੰਚਣ ਤੇ ਹੋਇਆ ਨਿੱਘਾ ਸੁਆਗਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਦੇਰ ਰਾਤ ਸਾਊਦੀ ਅਰਬ ਦੀ ਰਾਜਧਾਨੀ ਰਿਆਦ ਪਹੁੰਚੇ, ਜਿੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ । ਸਾਊਦੀ ਅਰਬ ਵਿੱਚ ਪ੍ਰਧਾਨਮੰਤਰੀ ਮੋਦੀ ਦੇਸ਼ ਦੇ ਸਲਾਨਾ ਆਰਥਿਕ ਸੰਮੇਲਨ ਵਿੱਚ ਹਿੱਸਾ ਲੈਣ ਲਈ ਪਹੁੰਚੇ ਹਨ, ਜਿੱਥੇ ਉਹ ਸਾਊਦੀ ਅਰਬ ਦੇ ਸ਼ਾਹ ਸਲਮਾਨ ਬਿਨ ਅਬਦੁਲ ਅਜੀਜ਼ ਅਲ ਸਾਊਦ ਨਾਲ ਦੋ-ਪੱਖੀ ਬੈਠਕ ਵੀ ਕਰਨਗੇ । ਇਸ ਸਬੰਧੀ ਪੀ.ਐੱਮ ਮੋਦੀ ਨੇ ਟਵੀਟ ਕਰ ਜਾਣਕਾਰੀ ਦਿੱਤੀ. ਉਨ੍ਹਾਂ ਲਿਖਿਆ ਕਿ ਉਹ ਸਾਊਦੀ ਅਰਬ ਪਹੁੰਚ ਗਏ ਹਨ । ਇਸ ਤੋਂ ਇਲਾਵਾ ਉਨ੍ਹਾਂ ਲਿਖਿਆ ਕਿ ਇਸ ਅਹਿਮ ਯਾਤਰਾ ਦਾ ਮਕਸਦ ਦੋਸਤਾਂ ਨਾਲ ਸਬੰਧਾਂ ਨੂੰ ਮਜਬੂਤ ਕਰਨਾ ਹੈ ।ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ ਵੱਲੋਂ ਫਿਊਚਰ ਨਵੈਸਟਮੈਂਟ ਇਨਿਸ਼ੀਏਟਿਵ ਫੋਰਮ ਵਿੱਚ ਵ੍ਹਟਸ ਨੈਕਸਟ ਫਾਰ ਇੰਡੀਆ ਤੇ ਇਕ ਅਹਿਮ ਭਾਸ਼ਣ ਦਿੱਤਾ ਜਾਵੇਗਾ । ਮੰਗਲਵਾਰ ਨੂੰ ਪ੍ਰਧਾਨਮੰਤਰੀ ਮੋਦੀ ਆਪਣੀ ਯਾਤਰਾ ਦੌਰਾਨ ਸਾਊਦੀ ਅਰਬ ਦੇ ਯੁਵਰਾਜ ਮੁਹੰਮਦ ਬਿਨ ਸਲਮਾਨ ਨਾਲ ਦੋ-ਪੱਖੀ ਸਹਿਯੋਗ ਦੇ ਵੱਖ-ਵੱਖ ਮੁੱਦਿਆਂ ਅਤੇ ਆਪਸੀ ਹਿੱਤ ਦੇ ਖੇਤਰੀ ਅਤੇ ਵਿਸ਼ਵ ਮੁੱਦਿਆਂ ਤੇ ਚਰਚਾ ਕਰਨਗੇ । ਉਨ੍ਹਾਂ ਨੇ ਇਸ ਬਾਰੇ ਗੱਲ ਕਰਦਿਆਂ ਕਿਹਾ ਸੀ ਕਿ ਭਾਰਤ ਅਤੇ ਸਾਊਦੀ ਅਰਬ ਵਿਚਕਾਰ ਮਿੱਤਰਤਾ ਵਾਲੇ ਸਬੰਧ ਰਹੇ ਹਨ । ਉਨ੍ਹਾਂ ਕਿਹਾ ਕਿ ਭਾਰਤ ਦੀ ਊਰਜਾ ਜ਼ਰੂਰਤਾਂ ਦੀ ਪੂਰਤੀ ਲਈ ਸਾਊਦੀ ਅਰਬ ਸਭ ਤੋਂ ਵੱਡੇ ਅਤੇ ਭਰੋਸੇਯੋਗ ਸਪਲਾਈਕਰਤਾਵਾਂ ਵਿੱਚੋਂ ਇਕ ਰਿਹਾ ਹੈ । ਉਨ੍ਹਾਂ ਅੱਗੇ ਕਿਹਾ ਕਿ ਸਾਊਦੀ ਅਰਬ ਨਾਲ ਰੱਖਿਆ, ਸੁਰੱਖਿਆ, ਸੱਭਿਆਚਾਰ, ਸਿੱਖਿਆ ਅਤੇ ਲੋਕਾਂ ਵਿਚਕਾਰ ਸੰਪਰਕ, ਦੋ-ਪੱਖੀ ਸਹਿਯੋਗ ਦੇ ਕਈ ਮਹੱਤਵਪੂਰਣ ਖੇਤਰ ਹਨ । ਉਨ੍ਹਾਂ ਕਿਹਾ ਕਿ ਰਣਨੀਤਕ ਹਿੱਸੇਦਾਰੀ ਪ੍ਰੀਸ਼ਦ ਦੀ ਸਥਾਪਨਾ ਭਾਰਤ-ਸਾਊਦੀ ਅਰਬ ਦੀ ਰਣਨੀਤਕ ਹਿੱਸੇਦਾਰੀ ਨੂੰ ਹੋਰ ਮਜ਼ਬੂਤ ਕਰੇਗੀ ।

Leave a Reply

Your email address will not be published. Required fields are marked *

Back to top button