ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਨੂੰ ਸੌਂਪਿਆ ਅਸਤੀਫ਼ਾ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਸ਼ਟਰਪਤੀ ਭਵਨ ਪਹੁੰਚੇ। ਨਰਿੰਦਰ ਮੋਦੀ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਮੰਤਰੀ ਪ੍ਰੀਸ਼ਦ ਸਮੇਤ ਆਪਣਾ ਅਸਤੀਫ਼ਾ ਰਾਸ਼ਟਰਪਤੀ ਨੂੰ ਸੌਂਪ ਦਿੱਤਾ। ਰਾਸ਼ਟਰਪਤੀ ਨੇ ਉਨ੍ਹਾਂ ਦਾ ਅਸਤੀਫ਼ਾ ਸਵੀਕਾਰ ਕਰਦੇ ਹੋਏ ਉਨ੍ਹਾਂ ਨੂੰ ਅਤੇ ਮੰਤਰੀ ਪ੍ਰੀਸ਼ਦ ਨੂੰ ਅਪੀਲ ਕੀਤੀ ਹੈ ਕਿ ਉਹ ਨਵੀਂ ਸਰਕਾਰ ਦੇ ਕਾਰਜਭਾਰ ਸੰਭਾਲਣ ਤੱਕ ਅਹੁਦੇ 'ਤੇ ਬਣੇ ਰਹਿਣ।

ਦੱਸਣਯੋਗ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਰਾਸ਼ਟਰੀ ਜਨਤਾਂਤਰਿਕ ਗਠਜੋੜ (ਐੱਨ.ਡੀ.ਏ) ਨੇ ਤੀਜੀ ਵਾਰ ਬਹੁਮਤ ਹਾਸਿਲ ਕਰ ਲਈ ਹੈ। ਐੱਨ.ਡੀ.ਏ ਗਠਜੋੜ ਨੇ 292 ਸੀਟਾਂ ਜਿੱਤੀਆਂ ਹਨ। ਹਾਲਾਂਕਿ ਭਾਜਪਾ ਇਕੱਲੀ ਬਹੁਮਤ (272) ਦੇ ਅੰਕੜੇ ਨੂੰ ਨਹੀਂ ਛੂਹ ਸਕੀ ਅਤੇ ਉਸ ਨੂੰ 240 ਸੀਟਾਂ ਨਾਲ ਹੀ ਸਬਰ ਕਰਨਾ ਪਿਆ। ਉੱਥੇ ਹੀ ਵਿਰੋਧੀ 'ਇੰਡੀਆ' ਗਠਜੋੜ ਨੇ 234 ਸੀਟਾਂ 'ਤੇ ਜਿੱਤ ਹਾਸਿਲ ਕੀਤੀ। Author : Malout Live