ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਚਰਖੀ-ਦਾਦਰੀ ‘ਚ ਚੋਣ ਜਨਸਭਾ ਨੂੰ ਕਰਨਗੇ ਸੰਬੋਧਿਤ
ਹਰਿਆਣਾ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜਨੀਤਿਕ ਪਾਰਟੀਆਂ ਵੱਲੋਂ ਵੱਡੇ ਪੱਧਰ ‘ਤੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਵੱਲੋਂ ਉਮੀਦਵਾਰਾਂ ਦੇ ਹੱਕ ‘ਚ ਵੋਟਾਂ ਮੰਗੀਆਂ ਜਾ ਰਹੀਆਂ ਹਨ। ਬੀਤੇ ਦਿਨ ਉਹਨਾਂ ਨੇ ਬੱਲਭਗੜ੍ਹ ‘ਚ ਚੋਣ ਰੈਲੀ ਕਰ ਲੋਕਾਂ ਨੂੰ ਭਾਜਪਾ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ।ਇਸ ਦੇ ਤਹਿਤ ਅੱਜ ਵੀ ਪ੍ਰਧਾਨ ਮੰਤਰੀ ਮੋਦੀ ਚਰਖੀ-ਦਾਦਰੀ ‘ਚ ਰੈਲੀ ਨੂੰ ਸੰਬੋਧਿਤ ਕਰਨਗੇ। ਨਵਗਠਿਤ ਚਰਖੀ-ਦਾਦਰੀ ਜ਼ਿਲੇ ‘ਚ ਪਹਿਲੀ ਵਾਰ ਆ ਰਹੇ ਪ੍ਰਧਾਨ ਮੰਤਰੀ ਦੀ ਸਭਾ ਲਈ ਦਾਦਰੀ ਮਹੇਂਦਰਗੜ੍ਹ ਰੋਡ ‘ਤੇ ਖੇਤਾਂ ‘ਚ ਕਰੀਬ 50 ਏਕੜ ਜ਼ਮੀਨ ‘ਤੇ ਸਭਾ ਸਥਾਨ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਉਹ ਕੁਰੂਕਸ਼ੇਤਰ ਦੇ ਥਾਨੇਸਰ ‘ਚ ਵੀ ਜਨ ਸਭਾ ਨੂੰ ਸੰਬੋਧਿਤ ਕਰਨਗੇ।ਜ਼ਿਕਰਯੋਗ ਹੈ ਕਿ ਹਰਿਆਣਾ ਦੀਆਂ 90 ਸੀਟਾਂ ਲਈ 21 ਅਕਤੂਬਰ ਨੂੰ ਵੋਟਾਂ ਪਾਈਆਂ ਜਾਣਗੀਆਂ।ਜਿਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ।