ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸਿੱਖ ਸ਼ਰਧਾਲੂਆਂ ਨੂੰ ਦਿੱਤਾ ਵੱਡਾ ਤੋਹਫਾ
ਪਾਕਿਸਤਾਨ:- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸ਼ੁੱਕਰਵਾਰ ਨੂੰ ਟਵੀਟ ਕਰਦੇ ਹੋਏ ਕਰਤਾਰਪੁਰ ਸਾਹਿਬ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਵੱਡਾ ਤੋਹਫਾ ਦਿੰਦਿਆਂ ਪਾਸਪੋਰਟ ਤੋਂ ਛੋਟ ਦੇ ਦਿੱਤੀ ਹੈ। ਇਮਰਾਨ ਖਾਨ ਨੇ ਆਪਣੇ ਟਵੀਟ 'ਚ ਲਿਖਿਆ ਕਿ ਹੁਣ ਭਾਰਤ ਤੋਂ ਕਰਤਾਰਪੁਰ ਸਾਹਿਬ, ਪਾਕਿਸਤਾਨ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਪਾਸਪੋਰਟ ਲਿਆਉਣ ਦੀ ਲੋੜ ਨਹੀਂ ਅਤੇ ਸਿਰਫ ਉਨਾਂ ਨੂੰ ਵੈਧ ਪਛਾਣ ਪੱਤਰ ਦੀ ਲੋੜ ਪਵੇਗੀ। ਇਸ ਦੇ ਨਾਲ ਹੀ ਉਨ੍ਹਾਂ ਲਿਖਿਆ ਕਿ 10 ਦਿਨ ਪਹਿਲਾਂ ਰਜਿਸਟ੍ਰੇਸ਼ਨ ਕਰਾਉਣ ਦੀ ਵੀ ਲੋੜ ਨਹੀਂ ਹੈ। ਉਨ੍ਹਾਂ ਨੇ ਐਲਾਨ ਕੀਤਾ ਕਿ ਲਾਂਘੇ ਦੇ ਉਦਘਾਟਨ 'ਤੇ 550ਵੇਂ ਪ੍ਰਕਾਸ਼ ਪੁਰਬ ਮੌਕੇ ਫੀਸ ਨਹੀਂ ਲੱਗੇਗੀ।