ਪਿੰਡ ਔਲਖ ਵਿਖੇ ਐੱਸ.ਡੀ.ਐੱਮ ਮਲੋਟ ਵੱਲੋਂ ਲੋਕਾਂ ਦੀਆਂ ਸੁਣੀਆਂ ਗਈਆਂ ਸਮੱਸਿਆਵਾਂ
ਮਲੋਟ: ਮਲੋਟ ਦੇ ਐੱਸ.ਡੀ.ਐੱਮ ਸ਼੍ਰੀ ਕੰਵਰਜੀਤ ਸਿੰਘ ਵੱਲੋਂ ਪੰਜਾਬ ਸਰਕਾਰ ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਪਿੰਡ ਔਲਖ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਦਾ ਜਲਦੀ ਨਿਪਟਾਰਾ ਕਰਨ ਲਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਐੱਸ.ਡੀ.ਐੱਮ ਨੇ ਕਿਹਾ ਕਿ ਆਮ ਲੋਕਾਂ ਨੂੰ ਸੁਵਿਧਾ ਸੈਂਟਰਾਂ ਵਿੱਚ ਜਾ ਕੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਉਠਾਉਣਾ ਚਾਹੀਦਾ ਹੈ। ਪੈਨਸ਼ਨ, ਸਵੈ-ਰੋਜ਼ਗਾਰ ਅਤੇ ਕਿੱਤਾ ਮੁੱਖੀ ਸਕੀਮਾਂ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਸੰਬੰਧਿਤ ਵਿਭਾਗ ਨਾਲ ਤਾਲਮੇਲ ਕੀਤਾ ਜਾ ਸਕਦਾ ਹੈ।
ਉਹਨਾਂ ਇਹ ਵੀ ਕਿਹਾ ਕਿ ਜੇਕਰ ਫਿਰ ਵੀ ਕਿਸੇ ਤਰ੍ਹਾਂ ਦੀ ਪਿੰਡ ਵਾਸੀਆਂ ਨੂੰ ਕੋਈ ਸਮੱਸਿਆ ਪੇਸ਼ ਆਉਂਦੀ ਹੈ, ਉਹ ਉਹਨਾਂ ਦੇ ਦਫ਼ਤਰ ਵਿਖੇ ਪਹੁੰਚ ਕਰ ਸਕਦੇ ਹਨ। ਪਿੰਡ ਔਲਖ ਦੇ ਲੋਕਾਂ ਵੱਲੋਂ ਕੈਂਪ ਦੌਰਾਨ ਪਿੰਡ ਵਾਲਾ ਸੁਵਿਧਾ ਕੇਂਦਰ ਨੂੰ ਚਾਲੂ ਕਰਨ ਅਤੇ ਨਰੇਗਾ ਦੇ ਪੈਸੇ ਨਾ ਆਉਣ ਸੰਬੰਧੀ ਸਮੱਸਿਆਵਾਂ ਦੱਸੀਆ ਗਈਆਂ। ਐੱਸ.ਡੀ.ਐੱਮ ਨੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦੂਰ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਨਾਇਬ ਤਹਿਸੀਲਦਾਰ ਮਲੋਟ, ਬੀ.ਡੀ.ਪੀ.ਓ ਮਲੋਟ ਅਤੇ ਸੰਬੰਧਿਤ ਪਿੰਡਾਂ ਦੇ ਨੰਬਰਦਾਰ ਅਤੇ ਸਰਪੰਚ ਮੌਜੂਦ ਸਨ। Author: Malout Live