District NewsMalout News

ਗਣਤੰਤਰਤਾ ਦਿਵਸ ਮੌਕੇ ਡਰੋਨ ਅਤੇ ਪੈਰਾਗਲਾਈਡਰ ਵਗੈਰਾ ਦੀ ਵਰਤੋਂ ਕਰਨ ਦੀ ਮਨਾਹੀ- ਜਿਲ੍ਹਾ ਮੈਜਿਸਟਰੇਟ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡਾ. ਰੂਹੀ ਦੁੱਗ ਜਿਲ੍ਹਾ ਮੈਜਿਸਟਰੇਟ ਸ਼੍ਰੀ ਮੁਕਤਸਰ ਸਾਹਿਬ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਗਣਤੰਤਰਤਾ ਦਿਵਸ ਮੌਕੇ ਤੇ ਡਰੋਨ ਅਤੇ ਪੈਰਾਗਲਾਈਡਰ ਵਗੈਰਾ ਦੀ ਵਰਤੋਂ ਨਾ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਉਨ੍ਹਾਂ ਵੱਲੋਂ ਜਿਲ੍ਹੇ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਇਹ ਹੁਕਮ ਜਾਰੀ ਕੀਤਾ ਗਿਆ ਹੈ। ਇਸ ਹੁਕਮ ਅਨੁਸਾਰ ਕੋਈ ਵੀ ਵਿਅਕਤੀ ਬਿਨ੍ਹਾਂ ਪ੍ਰਵਾਨਗੀ ਦੇ ਡਰੋਨ ਅਤੇ ਪੈਰਾਗਲਾਈਡਰ ਵਗੈਰਾ ਦੀ ਵਰਤੋ ਨਹੀਂ ਕਰੇਗਾ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Author: Malout Live

Back to top button