Malout News

11 ਵਿਅਕਤੀਆਂ ਨੂੰ ਰੁਜ਼ਗਾਰ ਮੁਹੱਇਆ ਕਰਵਾਉਣ ਉਪਰੰਤ ਅੱਜ 16 ਹੋਰ ਬੇਰੁਜ਼ਗਾਰਾਂ ਨੂੰ ਮਿਲੀ ਨੌਕਰੀ

ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮੁਹੱਇਆਂ ਕਰਵਾਉਣ ਲਈ ਨਹੀਂ ਛੱਡੀ ਜਾਵੇਗੀ ਕੋਈ ਕਸਰ - ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ:- ਜਿ਼ਲ੍ਹਾ ਪ੍ਰਸ਼ਾਸਨ ਵਲੋਂ ਪੰਜਾਬ ਸਰਕਾਰ ਦੀ ਘਰ ਘਰ ਰੁਜ਼ਗਾਰ ਮੁਹਿੰਮ ਤਹਿਤ ਕੁਝ ਦਿਨ ਪਹਿਲਾਂ 11 ਨੌਜਵਾਨਾਂ ਨੂੰ ਰੁਜ਼ਗਾਰ ਮੁਹੱਇਆ ਕਰਵਾਉਣ ਉਪਰੰਤ ਅੱਜ 16 ਹੋਰ ਅਜਿਹੇ ਨੌਜਵਾਨ ਜੋ ਕਰੋਨਾ ਵਾਇਰਸ ਦੇ  ਚੱਲਦਿਆਂ  ਬੇਰੁਜ਼ਗਾਰ ਹੋ ਗਏ ਸਨ, ਨੂੰ  ਅੱਜ ਜਿ਼ਲ੍ਹਾ ਪ੍ਰਸ਼ਾਸ਼ਨ ਵਲੋਂ ਰੁਜ਼ਗਾਰ ਮੁਹੱਇਆ ਕਰਵਾਇਆ ਗਿਆ।  ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਨੀਵਾਰ ਸ਼ਾਮ ਨੂੰ ਇੱਕ ਸਾਦੇ ਸਮਾਗਮ ਦੌਰਾਨ ਉਹਨਾਂ ਵਪਾਰੀਆਂ ਨੂੰ ਪ੍ਰਸ਼ੰਸਾ ਪੱਤਰ ਦਿੱਤੇ ਗਏ,  ਜਿਹਨਾਂ ਨੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮੁਹੱਇਆ ਕਰਵਾਉਣ ਵਿੱਚ ਜਿ਼ਲ੍ਹਾ ਪ੍ਰਸ਼ਾਸ਼ਨ ਦਾ ਸਹਿਯੋਗ ਦਿੱਤਾ।
ਇਸ ਮੌਕੇ 16 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਇਹਨਾਂ ਲੜਕੇ ਅਤੇ ਲੜਕੀਆਂ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਮੇਹਨਤ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬੋਲਦਿਆਂ ਉਹਨਾਂ ਸਮੂਹ ਵਪਾਰਕ ਸੰਗਠਨਾਂ ਅਤੇ ਉਦਯੋਗਪਤੀਆਂ ਨੂੰ ਅਪੀਲ ਕੀਤੀ ਕਿ ਉਹ ਅੱਜ ਦੀ ਔਖੀ ਘੜੀ ਵਿੱਚ ਬੇਰੁਜ਼ਗਾਰਾਂ ਦੀ ਮੱਦਦ ਕਰਨ ਲਈ ਅੱਗੇ ਆਉਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੇ ਉਪਰਾਲੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹਿਣਗੇ ਅਤੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮੁਹੱਇਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Leave a Reply

Your email address will not be published. Required fields are marked *

Back to top button