District NewsMalout News

ਪੰਜਾਬ ਰੋਡਵੇਜ਼, ਪਨਬੱਸ, ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਕੀਤੀ ਗੇਟ ਰੈਲੀ

ਮਲੋਟ (ਬਠਿੰਡਾ): ਬੀਤੇ ਦਿਨੀਂ ਪੰਜਾਬ ਰੋਡਵੇਜ਼, ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਪੰਜਾਬ ਦੇ 27 ਡਿੱਪੂਆਂ ਅੱਗੇ ਗੇਟ ਰੈਲੀਆਂ ਕੀਤੀਆਂ ਗਈਆਂ। ਬਠਿੰਡਾ ਡਿੱਪੂ ਦੇ ਗੇਟ ਤੇ ਬੋਲਦਿਆਂ ਸੂਬਾ ਮੀਤ ਪ੍ਰਧਾਨ ਕੁਲਵੰਤ ਸਿੰਘ ਮਨੇਸ਼ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਨੌਜਵਾਨਾਂ ਨੂੰ ਪੱਕਾ ਰੋਜ਼ਗਾਰ ਦੇਣ ਦੀ ਗੱਲ ਕਰਦੀ ਹੈ ਪ੍ਰੰਤੂ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਵੱਲੋਂ ਸਰਕਾਰ ਦੇ ਆਂਕੜਿਆਂ ਮੁਤਾਬਿਕ 1008 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ। ਉਹਨਾਂ ਨੂੰ ਮਿਲਣ ਜਾਂ ਮੰਗਾਂ ਦਾ ਹੱਲ ਕਰਨ ਦਾ ਸਮਾਂ ਨਹੀਂ ਹੈ, ਹੱਲ ਤਾਂ ਕੀ ਕਰਨਾ। ਉਹਨਾਂ ਕਿਹਾ ਕਿ ਪੱਕਾ ਰੋਜ਼ਗਾਰ ਦਿਆਂਗੇ ਕਹਿਣ ਵਾਲੀ ਸਰਕਾਰ ਉਲਟਾ ਟਰਾਂਸਪੋਰਟ ਵਿਭਾਗ ਵਿੱਚ ਫੇਰ ਤੋਂ ਆਊਟਸੋਰਸਿੰਗ ਦੀ ਭਰਤੀ ਕੱਢ ਰਹੀ ਹੈ ਜਿਸ ਤੋਂ ਸਾਬਿਤ ਹੁੰਦਾ ਹੈ ਕਿ ਇਹ ਸਰਕਾਰ ਵੀ ਕੇਵਲ ਦਿਖਾਵੇ ਕਰ ਰਹੀ ਹੈ। ਉਹਨਾਂ ਮੰਗ ਕੀਤੀ ਕਿ ਸਰਕਾਰੀ ਬੱਸਾਂ ਦੀ ਗਿਣਤੀ ਘੱਟੋ-ਘੱਟ 10 ਹਜ਼ਾਰ ਕੀਤੀ ਜਾਵੇ

ਅਤੇ ਨੌਜਵਾਨਾਂ ਨੂੰ ਪੱਕਾ ਰੋਜ਼ਗਾਰ ਦਿੱਤਾ ਜਾਵੇ। ਉਹਨਾਂ ਕਿਹਾ ਕਿ ਵਰਕਰ ਮੰਗ ਅਤੇ ਯੂਨੀਅਨ ਦੇ ਫੈਸਲੇ ਅਨੁਸਾਰ ਸੁੱਤੀ ਹੋਈ ਸਰਕਾਰ ਨੂੰ ਜਗਾਉਣ ਦੇ ਲਈ 6 ਸਤੰਬਰ ਨੂੰ ਪੀ.ਆਰ.ਟੀ.ਸੀ ਦੇ ਮੁੱਖ ਦਫ਼ਤਰ ਪਟਿਆਲੇ ਅੱਗੇ ਧਰਨਾ ਦਿੱਤਾ ਜਾਵੇਗਾ ਅਤੇ ਆਉਣ ਵਾਲੀ 13 ਸਤੰਬਰ ਨੂੰ ਪਨਬੱਸ ਦੇ ਮੁੱਖ ਦਫ਼ਤਰ ਚੰਡੀਗੜ੍ਹ ਧਰਨਾ ਦਿੱਤਾ ਜਾਵੇਗਾ, 20 ਸਤੰਬਰ ਨੂੰ ਟਰਾਂਸਪੋਰਟ ਮੰਤਰੀ ਪੰਜਾਬ ਦੀ ਕੋਠੀ ਦੇ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਜੇਕਰ ਫੇਰ ਵੀ ਸੁਣਵਾਈ ਨਾ ਹੋਈ ਤਾ 27,28,29 ਸਤੰਬਰ 2022 ਨੂੰ ਸੂਬਾ ਪੱਧਰੀ ਹੜਤਾਲ ਕਰਕੇ ਟਰਾਂਸਪੋਰਟ ਦਾ ਚੱਕਾ ਜਾਮ ਕੀਤਾ ਜਾਵੇਗਾ, ਮੁੱਖ ਮੰਤਰੀ ਪੰਜਾਬ ਦਾ ਵੀ ਘਿਰਾਓ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਉਹ ਸਰਕਾਰ ਤੋਂ ਮੰਗ ਕਰਦੇ ਹਨ ਕਿ ਇਸ ਸਿਸਟਮ ਦੇ ਵਿੱਚ ਸੁਧਾਰ ਲਿਆਂਦਾ ਜਾਵੇ ਤਾਂ ਜ਼ੋ ਸਰਕਾਰੀ ਵਿਭਾਗਾਂ ਦੀ ਲੁੱਟ ਹੋਣ ਤੋ ਰੋਕਿਆ ਜਾ ਸਕੇ। ਜੇਕਰ ਸਰਕਾਰ ਮੰਗਾਂ ਨਹੀਂ ਮੰਨਦੀ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਤਿੱਖਾ ਕੀਤਾ ਜਾਵੇਗਾ ਤੇ ਵਰਕਰਾਂ ਦੀ ਆਵਾਜ਼ ਨੂੰ ਬੁਲੰਦ ਕੀਤਾ ਜਾਵੇਗਾ।

Author: Malout Live

Leave a Reply

Your email address will not be published. Required fields are marked *

Back to top button