District NewsMalout News
PSEB ਵੱਲੋਂ ਓਪਨ ਸਕੂਲ ਪ੍ਰਣਾਲੀ ਅਧੀਨ ਦੱਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਲਈ ਸ਼ਡਿਊਲ ਜਾਰੀ
ਮਲੋਟ:- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਲ 2022-23 ਓਪਨ ਸਕੂਲ ਪ੍ਰਣਾਲੀ ਅਧੀਨ ਦੱਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ‘ਚ ਦਾਖ਼ਲਾ ਲੈਣ ਦੇ ਇੱਛੁਕ ਵਿਦਿਆਰਥੀਆਂ ਲਈ ਸ਼ਡਿਊਲ ਜਾਰੀ ਕੀਤਾ ਗਿਆ ਹੈ। ਓਪਨ ਸਕੂਲ ਪ੍ਰਣਾਲੀ ਅਧੀਨ ਦਾਖਲਾ ਲੈਣ ਦੇ ਇੱਛੁਕ ਵਿਦਿਆਰਥੀ ਸਿੱਖਿਆ ਬੋਰਡ ਦੀ ਵੈੱਬਸਾਈਟ ‘ਤੇ ਆਨਲਾਈਨ ਪ੍ਰਕਿਰਿਆ ਰਾਹੀਂ ਹੀ ਆਪਣਾ ਦਾਖ਼ਲਾ ਫ਼ਾਰਮ ਅਤੇ ਦਾਖ਼ਲਾ ਫ਼ੀਸ ਭਰ ਸਕਦੇ ਹਨ। ਪੰਜਾਬ ਓਪਨ ਸਕੂਲ ਦੇ ਇਨ੍ਹਾਂ ਕੋਰਸਾਂ ਲਈ 31 ਅਗਸਤ, 2022 ਤੱਕ ਬਿਨ੍ਹਾਂ ਕਿਸੇ ਲੇਟ ਫ਼ੀਸ ਦੇ ਦਾਖ਼ਲਾ ਲਿਆ ਜਾ ਸਕਦਾ ਹੈ। ਸਿੱਖਿਆ ਬੋਰਡ ਵੱਲੋਂ ਮੁਹੱਈਆ ਕਰਵਾਈ ਜਾਣਕਾਰੀ ਅਨੁਸਾਰ ਸੰਬੰਧਿਤ ਵਿਦਿਆਰਥੀਆਂ ਨੂੰ ਬੋਰਡ ਵੱਲੋਂ ਨਿਰਧਾਰਿਤ ਦਾਖ਼ਲਾ ਅਤੇ ਪ੍ਰੀਖਿਆ ਫ਼ੀਸ ਤੋਂ ਇਲਾਵਾ ਹੋਰ ਕਿਸੇ ਕਿਸਮ ਦੀ ਫ਼ੀਸ ਅਦਾ ਨਹੀਂ ਕਰਨੀ ਪਵੇਗੀ। ਦੱਸਵੀਂ ਅਤੇ ਬਾਰ੍ਹਵੀਂ ਕੋਰਸਾਂ ਦੇ ਦਾਖ਼ਲੇ ਲਈ ਪ੍ਰਾਸਪੈਕਟਸ ਵੀ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ‘ਤੇ ਉਪਲਬੱਧ ਕੀਤੇ ਗਏ ਹਨ।
Author: Malout Live