PSEB ਵੱਲੋਂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਸੰਬੰਧੀ ਹਦਾਇਤਾਂ ਜਾਰੀ

ਮਲੋਟ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ ਸਮੂਹ ਸਕੂਲ ਮੁੱਖੀਆਂ ਨੂੰ ਜਨਵਰੀ ਦੇ ਆਖ਼ੀਰ ਵਿੱਚ ਕਰਵਾਈਆਂ ਜਾਣ ਵਾਲੀਆਂ ਸਾਲ-2023 ਦੀਆਂ ਪ੍ਰਯੋਗੀ ਪ੍ਰੀਖਿਆਵਾਂ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਕੰਟਰੋਲਰ ਪ੍ਰੀਖਿਆਵਾਂ ਜੇ.ਆਰ ਮਹਿਰੋਕ ਅਨੁਸਾਰ ਦੱਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੀਆਂ ਪ੍ਰੀ-ਵੋਕੇਸ਼ਨਲ, ਵੋਕੇਸ਼ਨਲ ਅਤੇ ਐੱਨ.ਐੱਸ.ਕਿਊ.ਐੱਫ ਵਿਸ਼ਿਆਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ 23 ਜਨਵਰੀ ਤੋਂ 1 ਫ਼ਰਵਰੀ ਤੱਕ ਕਰਵਾਈਆਂ ਜਾ ਰਹੀਆਂ ਹਨ। ਮਹਿਰੋਕ ਨੇ ਸਮੂਹ ਸਕੂਲ ਮੁੱਖੀਆਂ ਹਦਾਇਤ ਕਰਦਿਆਂ ਕਿਹਾ ਕਿ ਉਹਨਾਂ ਵੱਲੋਂ ਇਹ ਯਕੀਨੀ ਬਣਾਇਆ ਜਾਵੇ ਕਿ ਇਨ੍ਹਾਂ ਵਿਸ਼ਿਆਂ ਦੀਆਂ ਪ੍ਰੀਖਿਆਵਾਂ ਦੇਣ ਵਾਲੇ ਪ੍ਰੀਖਿਆਰਥੀਆਂ ਨੂੰ ਪ੍ਰੀਖਿਆ ਸੰਬੰਧੀ ਨੋਟ ਕਰਵਾ ਦਿੱਤਾ ਗਿਆ, ਤਾਂ ਜੋ ਕੋਈ ਪ੍ਰੀਖਿਆਰਥੀ ਪ੍ਰੀਖਿਆ ਦੇਣ ਤੋਂ ਵਾਂਝਾ ਨਾ ਰਹਿ ਜਾਵੇ। ਉਹਨਾਂ ਸਕੂਲ ਮੁੱਖੀਆਂ ਨੂੰ ਇਹਨਾਂ ਪ੍ਰਯੋਗੀ ਪ੍ਰੀਖਿਆਵਾਂ ਦੌਰਾਨ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ਕੋਵਿਡ-19 ਸੰਬੰਧੀ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਹਦਾਇਤ ਕੀਤੀ ਗਈ। ਇਹਨਾਂ ਪ੍ਰੀਖਿਆਵਾਂ ਸੰਬੰਧੀ ਡੇਟਸ਼ੀਟ ਅਤੇ ਹੋਰ ਮੁਕੰਮਲ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in'ਤੇ ਉਪਲੱਬਧ ਹੈ। ਲੋੜ ਪੈਣ 'ਤੇ ਈ-ਮੇਲ ਆਈ.ਡੀ srsecconduct.pseb@punjab.gov.in ਰਾਹੀਂ ਵੀ ਸੰਪਰਕ ਕੀਤਾ ਜਾ ਸਕਦਾ ਹੈ। Author: Malout Live