District NewsMalout News

ਜਿਲ੍ਹਾ ਸਿਹਤ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਸ਼ਿਵ ਸ਼ਕਤੀ ਕੁਸ਼ਟ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿੱਚ ਦਿੱਤੀਆਂ ਲੋੜੀਂਦੀਆਂ ਦਵਾਈਆਂ ਅਤੇ ਅਲਸਰ ਕੇਅਰ ਕਿੱਟਾਂ

ਮਲੋਟ(ਸ਼੍ਰੀ ਮੁਕਤਸਰ ਸਾਹਿਬ):- ਡਾ. ਰੰਜੂ ਸਿੰਗਲਾ ਸਿਵਲ ਸਰਜਨ ਦੀ ਦੇਖ ਰੇਖ ਵਿੱਚ ਸਿਹਤ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਕੁਸ਼ਟ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਲੋੜਵੰਦਾਂ ਨੂੰ ਦਵਾਈਆਂ ਅਤੇ ਅਲਸਰ ਕੇਅਰ ਕਿੱਟਾਂ ਦਿੱਤੀਆਂ ਗਈਆਂ ਤਾਂ ਜੋ ਲੋੜ ਪੈਣ ਤੇ ਇਨ੍ਹਾਂ ਦਵਾਈਆਂ ਦਾ ਇਸਤੇਮਾਲ ਕੀਤਾ ਜਾ ਸਕੇ। ਇਸ ਮੌਕੇ ਡਾ. ਸਤਿੰਦਰ ਭਗਤ ਜਿਲ੍ਹਾ ਸਿਹਤ ਅਫ਼ਸਰ, ਸੰਦੀਪ ਕੁਮਾਰ, ਸੁਖਪਾਲ ਮੱਲ੍ਹਣ, ਸੁਰਿੰਦਰ ਸਿੰਘ, ਵਿਨੋਦ ਖੁਰਾਣਾ ਨੇ ਭਾਗ ਲਿਆ। ਇਸ ਸਮੇਂ ਡਾ. ਸਤਿੰਦਰ ਭਗਤ ਅਤੇ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੁਸ਼ਟ ਰੋਗ ਬਹੁ-ਔਸ਼ਧੀ ਦਵਾਈਆਂ ਨਾਲ 100 ਪ੍ਰਤੀਸ਼ਤ ਇਲਾਜਯੋਗ ਹੈ। ਉਹਨਾ ਕਿਹਾ ਕਿ ਸਾਨੂੰ ਕੁਸ਼ਟ ਰੋਗੀ ਤੋਂ ਨਫ਼ਰਤ ਨਹੀਂ ਕਰਨੀ ਚਾਹੀਦੀ, ਉਸ ਨਾਲ ਬੈਠਣ, ਖਾਣ ਪੀਣ,

ਘੁੰਮਣ ਫਿਰਨ ਤੇ ਕਿਸੇ ਵੀ ਤਰ੍ਹਾਂ ਦਾ ਭੇਦ-ਭਾਵ ਨਹੀਂ ਕਰਨਾ ਚਾਹੀਦਾ ਬਲਕਿ ਉਸ ਨੂੰ ਨੇੜੇ ਦੀ ਸਿਹਤ ਸੰਸਥਾ ਜਾਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਜੇਕਰ ਕਿਸੇ ਮਰੀਜ਼ ਦੀ ਚਮੜੀ ਤੇ ਹਲਕੇ ਤਾਂਬੇ ਰੰਗ ਦੇ ਧੱਬੇ ਸਮੇਤ ਚਮੜੀ ਦਾ ਸੁੰਨਾਪਨ, ਨਸਾਂ ਮੋਟੀਆਂ ਅਤੇ ਸਖ਼ਤ, ਅੰਗ ਮੁੜਨੇ, ਠੰਡੇ ਤੱਤੇ ਦਾ ਭੇਦ ਨਾ ਹੋਣਾ ਆਦਿ ਜਿਹੇ ਲੱਛਣ ਦਿਸਣ ਤਾਂ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿੱਚ ਚੈਕਅੱਪ ਕਰਵਾਉਣਾ ਚਾਹੀਦਾ ਹੈ ਕਿਉਕਿ ਇਹ ਲੱਛਣ ਕੁਸ਼ਟ ਰੋਗ ਦੇ ਹੋ ਸਕਦੇ ਹਨ। ਉਹਨਾਂ ਕਿਹਾ ਕਿ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਕੁਸ਼ਟ ਰੋਗ ਦੀ ਦਵਾਈ ਬਿਲਕੁਲ ਮੁਫ਼ਤ ਦਿੱਤੀ ਜਾਂਦੀ ਹੈ। ਇਸ ਮੌਕੇ ਤੇ ਕੁਸ਼ਟ ਆਸ਼ਰਮ ਦੇ ਮਰੀਜਾਂ ਨੂੰ ਸਿਹਤ ਵਿਭਾਗ ਵੱਲੋਂ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ।

Author : Malout Live

Leave a Reply

Your email address will not be published. Required fields are marked *

Back to top button