PSEB ਵੱਲੋਂ ਅੱਜ ਐਲਾਨਿਆ ਜਾਵੇਗਾ ਦੱਸਵੀਂ ਜਮਾਤ ਦੀ ਅਨੁਪੂਰਕ ਪ੍ਰੀਖਿਆ ਦਾ ਨਤੀਜਾ

ਮਲੋਟ (ਪੰਜਾਬ): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦੱਸਵੀਂ ਜਮਾਤ ਦੀ ਅਗਸਤ 2023 ਵਿਚ ਹੋਈ ਅਨੁਪੂਰਕ ਪ੍ਰੀਖਿਆ ਦਾ ਨਤੀਜਾ ਅੱਜ 6 ਅਕਤੂਬਰ ਨੂੰ ਐਲਾਨਿਆ ਜਾਵੇਗਾ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਪ੍ਰੀਖਿਆ ਵਿਚ ਪੰਜਾਬ ਭਰ ਤੋਂ ਹਜ਼ਾਰਾਂ ਵਿਦਿਆਰਥੀਆਂ ਨੇ ਪੇਪਰ ਦਿੱਤੇ ਸਨ। ਸ਼ੁੱਕਰਵਾਰ ਨੂੰ ਇਨ੍ਹਾਂ ਦਾ ਨਤੀਜਾ ਬਾਅਦ ਦੁਪਹਿਰ ਐਲਾਨਿਆ ਜਾਣਾ ਹੈ। ਇਹ ਨਤੀਜਾ ਬੋਰਡ ਦੀ ਵੈੱਬਸਾਈਟ pseb.ac.in ’ਤੇ ਉਪਲੱਬਧ ਹੋਵੇਗਾ। Author: Malout Live