ਬਿਜਲੀ ਵਿਭਾਗ ਵੱਲੋਂ ਮਿਮਿਟ ਕਾਲਜ ਮਲੋਟ ਵਿਖੇ 'ਉੱਜਵਲ ਭਾਰਤ ਉੱਜਵਲ ਭਵਿੱਖ' ਤਹਿਤ ਕਰਵਾਇਆ ਗਿਆ ਸਮਾਗਮ

ਮਲੋਟ:- ਬਿਜਲੀ ਖਪਤਕਾਰਾਂ ਦੇ ਅਧਿਕਾਰਾਂ ਅਤੇ ਫ਼ਰਜਾਂ ਬਾਰੇ ਲੋਕਾਂ ਦੀ ਜਾਣਕਾਰੀ ਵਿੱਚ ਚੋਖਾ ਵਾਧਾ ਕਰਨ ਦੇ ਮੰਤਵ ਨਾਲ ਮਿਮਿਟ ਕਾਲਜ ਮਲੋਟ ਵਿਖੇ ਇੱਕ ਸਮਾਗਮ ਦੌਰਾਨ ਦੋ ਤੋਂ ਚਾਰ ਮਿੰਟਾਂ ਦੀਆਂ ਫਿਲਮਾਂ, ਨੁੱਕੜ ਨਾਟਕ ਅਤੇ ਸਕਿੱਟ ਰਾਹੀਂ ਆਮ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਸਰਕਾਰੀ ਸਕੂਲ ਸ਼੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਦੁਆਰਾ ਗਿੱਧਾ ਅਤੇ ਭੰਗੜੇ ਦਾ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। 'ਅਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ' ਦੇ ਤਹਿਤ ਪਾਵਰਕੌਮ ਅਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ

ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਮੰਤਰੀ ਡਾ. ਬਲਜੀਤ ਕੌਰ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਬਿਜਲੀ ਵਿਭਾਗ ਵੱਲੋਂ ਜਿੱਥੇ ਲੋਕਾਂ ਨੂੰ ਬਿਜਲੀ ਦੀ ਬੱਚਤ ਸਬੰਧੀ ਜਾਗਰੂਕ ਕੀਤਾ ਗਿਆ, ਉੱਥੇ ਨਾਲ ਹੀ ਉਪਭੋਗਤਾਂ ਦੇ ਹੱਕਾਂ ਬਾਰੇ ਵੀ ਜਾਣੂੰ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਡਾ. ਬਲਜੀਤ ਕੌਰ ਨੇ ਕਿਹਾ ਕਿ ਬਿਜਲੀ ਬੱਚਤ ਦਾ ਵਿਸ਼ਾ ਇੱਕ ਗੰਭੀਰ ਵਿਸ਼ਾ ਹੈ, ਜਿਸ ਨੂੰ ਸਿੱਖਣ ਨਾਲ ਬਿਜਲੀ ਦੀ ਕਾਫੀ ਬੱਚਤ ਹੋ ਸਕਦੀ ਹੈ। ਇਸ ਸਮਾਗਮ ਦੌਰਾਨ ਐੱਸ.ਡੀ.ਐੱਮ ਗਿੱਦੜਬਾਹਾ ਸ਼੍ਰੀ ਗਗਨਦੀਪ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਸ. ਗੁਰਦੀਪ ਸਿੰਘ ਮਾਨ ਤੋਂ ਇਲਾਵਾ ਬਿਜਲੀ ਵਿਭਾਗ ਦੇ ਅਧਿਕਾਰੀ ਸ਼ਾਮਿਲ ਸਨ। Author: Malout Live