ਸਿਵਲ ਹਸਪਤਾਲ ਮਲੋਟ ਵਿਖੇ ਮਨੋਰੋਗਾਂ ਦੇ ਮਾਹਿਰ ਡਾ. ਰਾਹੁਲ ਜਿੰਦਲ ਵੱਲੋਂ ਸੇਵਾਵਾਂ ਸ਼ੁਰੂ

ਮਲੋਟ: ਮਲੋਟ ਸਿਵਲ ਹਸਪਤਾਲ ਵਿਖੇ ਡਾਕਟਰਾਂ ਦੀ ਕਮੀ ਪੂਰੀ ਹੋ ਰਹੀ ਹੈ। ਹੁਣ ਸਿਵਲ ਹਸਪਤਾਲਮਲੋਟ ਵਿਖੇ ਮਨੋਰੋਗਾਂ ਦੇ ਮਾਹਿਰ ਡਾ. ਰਾਹੁਲ ਜਿੰਦਲ ਮਰੀਜ਼ਾਂ ਦੀ ਜਾਂਚ ਕਰਨਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਦੇ ਐੱਸ.ਐੱਮ.ਓ ਡਾ. ਸੁਨੀਲ ਬਾਂਸਲ ਨੇ ਦੱਸਿਆ ਕਿ ਮਨੋਰੋਗਾਂ ਦੇ ਮਾਹਿਰ ਡਾ. ਰਾਹੁਲ ਜਿੰਦਲ ਹਫ਼ਤੇ ਵਿੱਚ 2 ਦਿਨ (ਮੰਗਲਵਾਰ ਅਤੇ ਸ਼ੁੱਕਰਵਾਰ) ਆਪਣੀਆਂ ਸੇਵਾਵਾਂ ਨਿਭਾਉਣਗੇ। ਉਹਨਾਂ ਦੱਸਿਆ ਕਿ ਡਾ. ਰਾਹੁਲ ਜਿੰਦਲ ਵੱਲੋਂ ਬੀਤੇ ਦਿਨੀਂ ਆਪਣਾ ਅਹੁਦਾ ਸਿਵਲ ਹਸਪਤਾਲ ਵਿਖੇ ਸੰਭਾਲ ਕੇ ਸੇਵਾ ਸ਼ੁਰੂ ਕਰ ਦਿੱਤੀ ਗਈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਅੱਖਾਂ ਦੇ ਰੋਗਾਂ ਦੇ ਮਾਹਿਰ ਅਤੇ ਹੋਰ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਨੇ ਵੀ ਸਿਵਲ ਹਸਪਤਾਲ ਮਲੋਟ ਵਿਖੇ ਆਪਣੀਆਂ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ। Author: Malout Live