ਪਿੰਡ ਬਾਦਲ ਵਿਖੇ ਲਗਾਇਆ ਜਨ ਸੁਵਿਧਾ ਕੈਂਪ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਖੱਜਲ-ਖੁਆਰੀ ਘਟਾਉਣ ਤੇ ਉਨ੍ਹਾਂ ਨੂੰ ਘਰਾਂ ਦੇ ਨੇੜੇ ਸਰਕਾਰੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਸਰਕਾਰ ਤੁਹਾਡੇ ਦੁਆਰ ਲੜੀ ਤਹਿਤ ਡਾ.ਸੰਜੀਵ ਸ਼ਰਮਾ ਐੱਸ.ਡੀ.ਐੱਮ ਮਲੋਟ ਦੇ ਦਿਸ਼ਾ-ਨਿਰਦੇਸ਼ਾਂ ਤੇ ਪਿੰਡ ਬਾਦਲ ਵਿਖੇ ਜਨ ਸੁਵਿਧਾ ਕੈਂਪ ਲਾਇਆ ਗਿਆ। ਇਹ ਸੁਵਿਧਾ ਕੈਂਪ ਸ੍ਰੀ ਸੰਜੀਵ ਕੁਮਾਰ ਬੀ.ਡੀ.ਪੀ.ਓ ਲੰਬੀ ਅਤੇ ਸ੍ਰੀ ਬਲਵਿੰਦਰ ਸਿੰਘ ਨੈਬ ਤਹਿਸੀਲਦਾਰ ਲੰਬੀ ਦੀ ਅਗਵਾਈ ਹੇਠ ਲਗਾਇਆ ਗਿਆ।

ਜਿੱਥੇ ਲੋਕਾਂ ਦੀਆਂ ਸ਼ਿਕਾਇਤਾਂ ਦੀ ਸੁਣਵਾਈ ਕੀਤੀ ਅਤੇ ਉਨ੍ਹਾਂ ਦੇ ਮਸਲਿਆਂ ਦਾ ਮੌਕੇ 'ਤੇ ਨਿਬੇੜਾ ਕੀਤਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਿਕਾਇਤਾਂ/ਮੁਸ਼ਕਿਲਾਂ ਦਾ ਮੌਕੇ ਨਿਪਟਾਰਾ ਹੀਂ ਹੋ ਸਕਿਆ ਉਨ੍ਹਾਂ ਦੇ ਮਸਲਿਆਂ ਦਾ 15 ਦਿਨਾਂ ਦੇ ਅੰਦਰ-ਅੰਦਰ ਹੱਲ ਕਰ ਦਿਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਕੈਂਪ 'ਚ ਸਾਂਝ ਕੇਂਦਰ ਸਣੇ ਦਫ਼ਤਰ ਸਮਾਜਿਕ ਸੁਰੱਖਿਆ, ਕਿਰਤ ਵਿਭਾਗ, ਸਿਹਤ ਵਿਭਾਗ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ, ਮਾਲ ਵਿਭਾਗ ਆਦਿ ਨੇ ਕਾਊਂਟਰ ਲਗਾ ਕੇ ਪਿੰਡ ਵਾਸੀਆਂ ਨੂੰ ਮੌਕੇ 'ਤੇ ਹੀ ਸਰਕਾਰੀ ਸਹੂਲਤਾਂ ਦਾ ਲਾਭ ਪਹੁਚਾਇਆ ਗਿਆ। ਇਸ ਜਨ ਸੁਵਿਧਾ ਕੈਂਪ ਵਿੱਚ ਪਿੰਡ ਵਾਸੀਆਂ ਨੇ ਆਪਣੀ ਸ਼ਿਕਾਇਤਾਂ ਦਾ ਹੱਲ ਕਰਵਾਇਆ ਅਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦਾ ਧੰਨਵਾਦ ਕੀਤਾ। Author : Malout Live