ਪੰਜਾਬ ਸਰਕਾਰ ਵੱਲੋਂ 23 ਅਗਸਤ ਤੋਂ 26 ਅਗਸਤ ਤੱਕ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ
ਮਲੋਟ (ਪੰਜਾਬ): ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਆਪਣੇ ਫੇਸਬੁੱਕ ਅਕਾਊਂਟ ਤੇ ਜਾਣਕਾਰੀ ਦਿੱਤੀ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਹਿਮਾਚਲ ਪ੍ਰਦੇਸ਼ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ
ਹੋ ਰਹੀ ਭਾਰੀ ਬਾਰਿਸ਼ ਕਾਰਣ ਆਏ ਹੜ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਨਾਲ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਅੱਜ ਤੁਰੰਤ ਪ੍ਰਭਾਵ (23 ਅਗਸਤ 2023) ਤੋਂ ਮਿਤੀ 26 ਅਗਸਤ 2023 (ਸ਼ਨੀਵਾਰ) ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। Author: Malout Live