District NewsMalout News
ਪੰਜਾਬ ਸਰਕਾਰ ਨੇ ਘਰੇਲੂ ਖਪਤਕਾਰਾਂ ਦੇ ਬਕਾਇਆ ਬਿਜਲੀ ਬਿੱਲ ਕੀਤੇ ਮੁਆਫ਼
ਮਲੋਟ (ਪੰਜਾਬ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤਾ ਇੱਕ ਹੋਰ ਵਾਅਦਾ ਪੂਰਾ ਕਰਦਿਆਂ ਸਾਰੇ ਘਰੇਲੂ ਬਿਜਲੀ ਖਪਤਕਾਰਾਂ ਦੇ 31 ਦਸੰਬਰ 2021 ਤੱਕ ਦੇ ਬਕਾਇਆ ਬਿੱਲ ਮੁਆਫ਼ ਕਰ ਦਿੱਤੇ ਗਏ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ. (PSPCL) ਨੇ ਇਸ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ। ਡਿਫਾਲਟਰ ਘਰੇਲੂ ਬਿਜਲੀ ਖ਼ਪਤਕਾਰਾਂ ਨੂੰ ਰਾਹਤ ਦੇਣ ਸੰਬੰਧੀ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਘਰੇਲੂ ਬਿਜਲੀ ਖਪਤਕਾਰ, ਜਿਹਨਾਂ ਵੱਲੋਂ 30 ਜੂਨ 2022 ਤੱਕ ਆਪਣੇ ਬਕਾਏ ਦਾ ਭੁਗਤਾਨ ਨਹੀਂ ਕੀਤਾ, ਉਹਨਾਂ ਦੇ 31 ਦਸੰਬਰ 2021 ਤੱਕ ਦੇ ਬਕਾਇਆ ਬਿਜਲੀ ਬਿੱਲਾਂ ਨੂੰ ਮੁਆਫ਼ ਕਰ ਦਿੱਤਾ ਗਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਜਿਹੜੇ ਬਿਜਲੀ ਕੁਨੈਕਸ਼ਨ ਕੱਟੇ ਗਏ ਹਨ ਅਤੇ ਜਿਹਨਾਂ ਨੂੰ ਬਹਾਲ ਕਰਨਾ ਸੰਭਵ ਨਹੀਂ ਹੈ, ਬਿਨੈਕਾਰ ਦੀ ਬੇਨਤੀ ’ਤੇ ਪੀ.ਐੱਸ.ਪੀ.ਸੀ.ਐੱਲ. ਵੱਲੋਂ ਦੁਬਾਰਾ ਜੋੜ ਦਿੱਤੇ ਜਾਣਗੇ।
Author: Malout Live