ਪੰਜਾਬ ਸਰਕਾਰ ਵੱਲੋਂ ਫੌਜ ਵਿੱਚ ਭਰਤੀ ਹੋਣ ਲਈ ਲਿਖਤੀ ਪੇਪਰ ਦੀ ਕਰਵਾਈ ਜਾ ਰਹੀ ਹੈ ਮੁਫ਼ਤ ਤਿਆਰੀ
ਮਲੋਟ: ਦਵਿੰਦਰ ਪਾਲ ਸਿੰਘ ਮਾਸਟਰ ਕੈਂਪ ਇੰਚਾਰਜ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸ਼੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ, ਫਾਜ਼ਿਲਕਾ, ਸ਼੍ਰੀ ਮੁਕਤਸਰ ਸਾਹਿਬ ਅਤੇ ਫਰੀਦਕੋਟ ਜ਼ਿਲ੍ਹਿਆਂ ਦੀ ਫੌਜ ਦੀ ਭਰਤੀ ਰੈਲੀ 1 ਨਵੰਬਰ 2022 ਤੋਂ 16 ਨਵੰਬਰ 2022 ਤੱਕ ਫਿਰੋਜ਼ਪੁਰ ਵਿਖੇ ਹੋਈ ਸੀ, ਉਸ ਭਰਤੀ ਰੈਲੀ ਵਿੱਚੋਂ ਫਿਜ਼ੀਕਲ ਫਿੱਟ ਹੋਏ ਯੁਵਕਾਂ ਦੀ ਲਿਖਤੀ ਪੇਪਰ ਦੀ ਤਿਆਰੀ ਪੰਜਾਬ ਸਰਕਾਰ ਵੱਲੋਂ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਵਿਖੇ ਮੁਫ਼ਤ ਕਰਵਾਈ ਜਾ ਰਹੀ ਹੈ। ਚਾਹਵਾਨ ਯੁਵਕ ਜਲਦੀ ਤੋਂ ਜਲਦੀ ਰਿਪੋਰਟ ਕਰ ਸਕਦੇ ਹਨ। ਪੇਪਰ ਦੀ ਤਿਆਰੀ ਦੌਰਾਨ ਖਾਣਾ ਅਤੇ ਰਿਹਾਇਸ਼ ਮੁਫ਼ਤ ਦਿੱਤੀ ਜਾਵੇਗੀ। ਜਿਹੜੇ ਯੁਵਕਾਂ ਨੇ ਪਹਿਲਾਂ ਕੈਂਪ ਵਿੱਚ ਟ੍ਰੇਨਿੰਗ ਨਹੀਂ ਲਈ ਉਹ ਯੁਵਕ ਵੀ ਲਿਖਤੀ ਪੇਪਰ ਦੀ ਤਿਆਰੀ ਕਰਨ ਲਈ ਆ ਸਕਦੇ ਹਨ। ਉਹ ਯੁਵਕ ਆਪਣੇ ਨਾਲ ਦੱਸਵੀਂ ਦਾ ਅਸਲ ਸਰਟੀਫਿਕੇਟ ਅਤੇ ਇੱਕ ਫੋਟੋ ਸਟੇਟ ਕਾਪੀ, ਜਾਤੀ, ਰਿਹਾਇਸ਼, ਆਧਾਰ ਕਾਰਡ, ਆਰ.ਸੀ ਦੀ ਇੱਕ-ਇੱਕ ਫੋਟੋ ਸਟੇਟ ਕਾਪੀ, ਇੱਕ ਪਾਸਪੋਰਟ ਸਾਈਜ਼ ਫੋਟੋ, ਮੌਸਮ ਅਨੁਸਾਰ ਬਿਸਤਰਾ ਪੇਪਰ ਦੀ ਤਿਆਰੀ ਲਈ ਕਾਪੀ ਅਤੇ ਪੈੱਨ ਨਾਲ ਲੈ ਕੇ ਕੈਂਪ ਵਿੱਚ ਰਿਪੋਰਟ ਕਰ ਸਕਦੇ ਹਨ। ਜਿਹੜੇ ਯੁਵਕਾਂ ਦੀ ਐੱਮ.ਐੱਚ ਪਈ ਹੈ, ਉਹ ਯੁਵਕ ਵੀ ਲਿਖਤੀ ਪੇਪਰ ਦੀ ਤਿਆਰੀ ਲਈ ਆ ਸਕਦੇ ਹਨ। ਜਿਹੜੇ ਯੁਵਕ ਰੋਜ਼ਾਨਾ ਘਰ ਤੋਂ ਆਉਣ-ਜਾਣ ਕਰਕੇ ਕਲਾਸ ਲਗਾਉਣਾ ਚਾਹੁੰਦੇ ਹਨ, ਉਹ ਯੁਵਕ ਵੀ ਆ ਸਕਦੇ ਹਨ। ਵਧੇਰੇ ਜਾਣਕਾਰੀ ਲਈ ਯੁਵਕ ਮੋਬਾਇਲ ਨੰ. 94638-31615, 83601-63527 ਅਤੇ 94639-03533 'ਤੇ ਸੰਪਰਕ ਕਰ ਸਕਦੇ ਹਨ। Author: Malout Live