ਪੰਜਾਬ ਸਰਕਾਰ ਵੱਲੋਂ ਦਿੱਲੀ ਪੁਲਿਸ ਭਰਤੀ 7547 ਪੋਸਟਾਂ ਲਈ ਦਿੱਤੀ ਜਾ ਰਹੀ ਹੈ ਮੁਫਤ ਫਿਜੀਕਲ ਟ੍ਰੇਨਿੰਗ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਟ੍ਰੇਨਿੰਗ ਅਧਿਕਾਰੀ ਕੈਪਟਨ ਲਖਵਿੰਦਰ ਸਿੰਘ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜਿਲ੍ਹਾ ਬਠਿੰਡਾ ਨੇ ਜਾਣਕਾਰੀ ਦਿੰਦਿਆਂਦੱਸਿਆ ਕਿ ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜਿਲ੍ਹਾ ਬਠਿੰਡਾ (ਬਾਦਲ-ਲੰਬੀ ਰੋਡ) ਵੱਲੋਂ ਜਿਲ੍ਹਾ ਬਠਿੰਡਾ, ਸ਼੍ਰੀ ਮੁਕਤਸਰ ਸਾਹਿਬ ਅਤੇ ਫਾਜਿਲਕਾ ਦੇ ਯੁਵਕਾਂ ਲਈ ਦਿੱਲੀ ਪੁਲਿਸ 7547 ਪੋਸਟਾਂ ਲਈ ਲਿਖਤੀ ਪੇਪਰ ਅਤੇ ਫਿਜੀਕਲ ਟ੍ਰੇਨਿੰਗ ਦੀ ਤਿਆਰੀ ਲਈ ਮੁਫਤ ਸਿਖਲਾਈ ਕੈਂਪ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਦਿੱਲੀ ਪੁਲਿਸ ਲਈ ਆਨਲਾਈਨ ਅਪਲਾਈ ਕਰਨ ਦੀ ਆਖਰੀ ਮਿਤੀ 30 ਸਤੰਬਰ 2023 ਹੈ। ਸਿਖਲਾਈ ਲੈਣ ਦੇ ਚਾਹਵਾਨ ਯੁਵਕ ਦਸਵੀਂ ਜਮਾਤ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਬਾਰਵੀਂ ਜਮਾਤ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ ਅਤੇ 02 ਪਾਸਪੋਰਟ ਸਾਈਜ਼ ਫੋਟੋ ਲੈ ਕੇ ਬਾਦਲ ਲੰਬੀ ਮੇਨ ਰੋਡ ਤੇ ਪੈਂਦੇ ਪਿੰਡ ਕਾਲਝਰਾਣੀ ਵਿਖੇ ਨਿੱਜੀ ਤੌਰ ਤੇ ਕੈਂਪ ਵਿਖੇ 25 ਸਤੰਬਰ 2023 ਤੋਂ ਸਹੀ ਸਵੇਰੇ 09:00 ਵਜੇ ਤੱਕ ਪਹੁੰਚ ਕੇ ਸਿਖਲਾਈ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਕੈਂਪ ਵਿੱਚ ਪੰਜਾਬ ਪੁਲਿਸ ਦੀ ਫਿਜੀਕਲ ਟ੍ਰੇਨਿੰਗ ਅਤੇ ਐੱਸ.ਐੱਸ.ਸੀ (ਜੀ.ਡੀ) ਦੀ ਤਿਆਰੀ ਵੀ ਕਰਵਾਈ ਜਾ ਰਹੀ ਹੈ। ਸਿਖਲਾਈ ਦੌਰਾਨ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਯੁਵਕ ਮੋਬਾਇਲ ਨੰਬਰ 94641-52013, 95493-00001, 94638-31615 ਤੇ ਸੰਪਰਕ ਕੀਤਾ ਜਾ ਸਕਦਾ ਹੈ। Author: Malout Live