ਐੱਸ.ਸੀ ਸਮਾਜ ਨੂੰ ਅਣਡਿੱਠਾ ਕਰ ਰਹੀ ਹੈ ਪੰਜਾਬ ਸਰਕਾਰ- ਰਣਜੀਤ ਸਿੰਘ ਧਾਲੀਵਾਲ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਭਗਵਾਨ ਵਾਲਮੀਕਿ ਜੀ ਧਰਮਸ਼ਾਲਾ ਵਿਖੇ ਅੱਜ ਮੀਟਿੰਗ ਕੀਤੀ ਗਈ ਜਿਸਦੀ ਪ੍ਰਧਾਨਗੀ ਜਿਲ੍ਹਾ ਕਾਂਗਰਸ ਕਮੇਟੀ ਐੱਸ.ਸੀ ਡਿਪਾਰਟਮੈਂਟ ਸ਼੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਰਣਜੀਤ ਸਿੰਘ ਧਾਲੀਵਾਲ ਵੱਲੋਂ ਕੀਤੀ ਗਈ। ਚੇਅਰਮੈਨ ਨੇ ਬੋਲਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਐੱਸ.ਸੀ ਸਮਾਜ ਨੂੰ ਅਣਡਿੱਠ ਕੀਤਾ ਜਾ ਰਿਹਾ ਹੈ। ਸਾਰੇ ਸਮਾਜ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ ਕਿਉਂਕਿ ਐੱਸ.ਸੀ ਸਮਾਜ ਨਾਲ ਕੋਈ ਵੀ ਵਾਅਦਾ ਪੰਜਾਬ ਸਰਕਾਰ ਨੇ ਪੂਰਾ ਨਹੀਂ ਕੀਤਾ ਜਿਸ ਦਾ ਖਮਿਆਜ਼ਾ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ। ਇਸ ਸਮੇਂ ਜਸਵਿੰਦਰ ਸਿੰਘ ਗੰਧੜ ਵਾਈਸ ਚੇਅਰਮੈਨ
ਐੱਸ.ਸੀ ਡਿਪਾਰਟਮੈਂਟ ਜਿਲ੍ਹਾ ਕਾਂਗਰਸ ਕਮੇਟੀ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਐੱਸ.ਸੀ ਸਮਾਜ ਵਿੱਚੋਂ ਡਿਪਟੀ ਮੁੱਖ ਮੰਤਰੀ ਹੋਵੇਗਾ ਦਾ ਐਲਾਨ ਕੀਤਾ ਸੀ ਜੋ ਕਿ ਅੱਜ ਤੱਕ ਪੰਜਾਬ ਸਰਕਾਰ ਨੇ ਨਹੀਂ ਲਗਾਇਆ। ਇਸ ਸਮੇਂ ਹਰਬੰਸ ਸਿੰਘ ਸਿੱਧੂ ਵਾਈਸ ਚੇਅਰਮੈਨ ਜਿਲ੍ਹਾ ਕਾਂਗਰਸ ਕਮੇਟੀ ਐੱਸ.ਸੀ ਡਿਪਾਰਟਮੈਂਟ ਨੇ ਦੱਸਿਆ ਕਿ ਐੱਸ.ਸੀ ਸਮਾਜ ਦਾ ਬਹੁਤ ਹੀ ਇੱਕ ਵੱਡਮੁੱਲਾ ਅਦਾਰਾ ਐੱਸ.ਸੀ ਕਮਿਸ਼ਨ ਦੇ ਮੈਂਬਰ ਜਿਹੜੀ ਗਿਣਤੀ ਉਹ ਵੀ ਘੱਟ ਕਰ ਦਿੱਤੀ ਜੋ ਕਿ ਅਤੀ ਨਿੰਦਣਯੋਗ ਹੈ। ਐੱਸ.ਸੀ ਸਮਾਜ ਨੂੰ ਪੂਰਾ ਇਨਸਾਫ ਨਹੀਂ ਮਿਲਦਾ ਜਿਸ ਲਈ ਜਿਲ੍ਹਾ ਕਾਂਗਰਸ ਕਮੇਟੀ ਐੱਸ.ਸੀ ਡਿਪਾਰਟਮੈਂਟ ਜ਼ਰੂਰੀ ਮੀਟਿੰਗ ਮਿਤੀ 22 ਫਰਵਰੀ ਨੂੰ ਫਿਰ ਭਗਵਾਨ ਵਾਲਮੀਕਿ ਜੀ ਦੀ ਧਰਮਸ਼ਾਲਾ ਗੋਨੇਆਣਾ ਚੌਂਕ ਸ਼੍ਰੀ ਮੁਕਤਸਰ ਸਾਹਿਬ ਵਿਖੇ ਰੱਖੀ ਹੈ। Author: Malout Live