ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਫਿਜ਼ੀਕਲ ਅਤੇ ਲਿਖਤੀ ਪ੍ਰੀਖਿਆ ਲਈ ਦਿੱਤੀ ਜਾਵੇਗੀ ਮੁਫਤ ਸਿਖਲਾਈ
ਮਲੋਟ: ਸੀ-ਪਾਈਟ ਕੈਂਪ, ਹਕੂਮਤ ਸਿੰਘ (ਫਿਰੋਜ਼ਪੁਰ) ਦੇ ਕੈਂਪ ਇੰਚਾਰਜ ਸ਼੍ਰੀ ਦਵਿੰਦਰ ਪਾਲ ਸਿੰਘ ਨੇ ਇਹ ਜਾਣਕਾਰੀ ਦਿੰਦਿਆ ਦੱਸਿਆ ਕਿ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਫੌਜ ਦੀਆਂ ਆਉਣ ਵਾਲੀਆਂ ਭਰਤੀਆਂ ਰੈਲੀਆਂ ਅਤੇ ਪੈਰਾ ਮਿਲਟਰੀ ਫੋਰਸਾਂ ਦੀ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਪ੍ਰੀ-ਟ੍ਰੇਨਿੰਗ ਚੱਲ ਰਹੀ ਹੈ। ਫਿਰੋਜ਼ਪੁਰ, ਫਾਜ਼ਿਲਕਾ, ਸ਼੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਮੋਗਾ ਜਿਲ੍ਹੇ ਦੇ ਯੁਵਕ ਜੋ ਫੌਜ ਅਤੇ ਪੈਰਾ ਮਿਲਟਰੀ ਫੋਰਸਾਂ ਵਿੱਚ ਭਰਤੀ ਹੋਣਾ ਚਾਹੁੰਦੇ ਹਨ, ਉਹ ਯੁਵਕ 24 ਜਨਵਰੀ 2023 ਤੋਂ 01 ਫਰਵਰੀ 2023 ਤੱਕ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 09:00 ਵਜ੍ਹੇ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਹੇਠ ਲਿਖੇ ਦਸਤਾਵੇਜ਼ ਲੈ ਕੇ ਰਿਪੋਰਟ ਕਰ ਸਕਦੇ ਹਨ। ਉਹਨਾਂ ਅੱਗੇ ਦੱਸਿਆ ਕਿ ਕੈਂਪ ਵਿੱਚ ਆਉਣ ਸਮੇਂ ਆਨਲਾਈਨ ਅਪਲਾਈ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, ਪੰਜਾਬ ਰੈਜੀਡੈਂਸ, ਜਾਤੀ ਸਰਟੀਫਿਕੇਟ, ਆਧਾਰ ਕਾਰਡ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਅਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਨਾਲ ਇੱਕ ਪਾਸਪੋਰਟ ਸਾਈਜ਼ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ। ਇਸ ਤੋਂ ਇਲਾਵਾ ਯੁਵਕਾਂ ਨੂੰ ਸਰਕਾਰ ਵੱਲੋਂ ਵਜ਼ੀਫ਼ਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਯੁਵਕ 400 ਰੁ: ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜ਼ੀਫ਼ਾ ਵੀ ਦਿੱਤਾ ਜਾਵੇਗਾ। ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ। ਵਧੇਰੇ ਜਾਣਕਾਰੀ ਲਈ ਯੁਵਕ ਮੋਬਾਇਲ ਨੰ. 94638-31615, 83601-63527 ਅਤੇ 94639-03533 ਤੇ ਸੰਪਰਕ ਕਰ ਸਕਦੇ ਹਨ। Author: Malout Live