ਪੰਜਾਬ ਸਰਕਾਰ ਲੋਕਾਂ ਦੀਆਂ ਬਰੂਹਾਂ ਤੇ ਦੇਵੇਗੀ ਸਰਕਾਰੀ ਸਹੂਲਤਾਂ- ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਸਰਕਾਰੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪਿੰਡ ਮਾਨ ਸਿੰਘ ਵਾਲਾ ਵਿੱਚ ਇੱਕ ਲੋਕ ਸੁਵਿਧਾ ਕੈਂਪ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਲਗਾਇਆ ਗਿਆ। ਇਸ ਕੈਂਪ ਵਿੱਚ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ਼੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਬਰੂਹਾਂ ਤੇ ਸਰਕਾਰੀ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ ਅਤੇ ਇਸ ਲਈ ਪਿੰਡ-ਪਿੰਡ ਕੈਂਪ ਲਗਾਏ ਜਾ ਰਹੇ ਹਨ।
ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ 1076 ਹੈਲਪਲਾਈਨ ਵੀ ਜਾਰੀ ਕੀਤਾ ਗਿਆ ਹੈ ਜਿਸ ਤੇ ਕਾਲ ਕਰਕੇ ਲੋਕ ਆਪਣੇ ਘਰ ਸਰਕਾਰੀ ਨੁਮਾਇੰਦਾ ਬੁਲਾ ਕੇ ਵੀ 43 ਪ੍ਰਕਾਰ ਦੀਆਂ ਸੇਵਾਵਾਂ ਲੈ ਸਕਦੇ ਹਨ। ਇਸ ਮੌਕੇ ਉਨ੍ਹਾਂ ਨੇ ਮੌਕੇ ਤੇ ਹੀ ਲਾਭਪਾਤਰੀਆਂ ਦੇ ਬਣੇ ਸਰਟੀਫਿਕੇਟ ਵੀ ਉਨ੍ਹਾਂ ਨੂੰ ਤਕਸੀਮ ਕੀਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੰਜੀਵ ਸ਼ਰਮਾ ਨੇ ਕਿਹਾ ਕਿ ਇਸ ਤਰਾਂ ਦੇ ਕੈਂਪ ਅੱਗੇ ਵੀ ਲਗਾਏ ਜਾਂਦੇ ਰਹਿਣਗੇ। ਇਸ ਮੌਕੇ ਡੀ.ਡੀ.ਪੀ.ਓ ਸ੍ਰੀ ਸੁਰਿੰਦਰ ਸਿੰਘ ਢਿੱਲੋਂ, ਸ੍ਰੀ ਰਜਿੰਦਰ ਸਿੰਘ ਬਰਾੜ ਬਲਾਕ ਪ੍ਰਧਾਨ, ਸ੍ਰੀ ਗੁਰਜੀਤ ਸਿੰਘ ਚੇਅਰਮੈਨ ਮਾਰਕਿਟ ਕਮੇਟੀ ਵੀ ਹਾਜ਼ਿਰ ਸਨ। Author : Malout Live