ਅਣ-ਅਧਿਕਾਰਿਤ ਉਸਾਰੀਆਂ ਦੇ ਮੁੱਦੇ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਐਕਟਿਵ, ਵ੍ਹੱਟਸਐਪ ਨੰਬਰ ਕੀਤਾ ਜਾਰੀ
ਮਲੋਟ (ਪੰਜਾਬ): ਪੰਜਾਬ ਵਿੱਚ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਸੁਧਾਰ ਟਰੱਸਟਾਂ ਦੇ ਅਧਿਕਾਰ ਖੇਤਰ ਵਿੱਚ ਅਣ-ਅਧਿਕਾਰਿਤ ਉਸਾਰੀਆਂ ਦੇ ਮੁੱਦੇ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਐਕਟਿਵ ਨਜ਼ਰ ਆ ਰਹੀ ਹੈ। ਇਸੇ ਦੇ ਚੱਲਦਿਆਂ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਲੋਕਾਂ ਦੀ ਸਹੂਲਤ ਲਈ ਇਕ ਵ੍ਹੱਟਸਐਪ ਨੰਬਰ 78891-49943 ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਵ੍ਹੱਟਸਐਪ ਨੰਬਰ ਹੁਣ ਕਾਰਜਸ਼ੀਲ ਹੈ, ਜਿਸ ਰਾਹੀਂ ਨਿਵਾਸੀ ਅਣ-ਅਧਿਕਾਰਿਤ ਉਸਾਰੀਆਂ ਅਤੇ ਕਾਲੋਨੀਆਂ ਬਾਰੇ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ।
ਸੰਬੰਧਿਤ ਕਾਨੂੰਨਾਂ ਅਤੇ ਨਿਯਮਾਂ ਨੂੰ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਸੰਬੰਧਿਤ ਅਧਿਕਾਰੀਆਂ ਵੱਲੋਂ ਸਾਰੀਆਂ ਸ਼ਿਕਾਇਤਾਂ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਮੰਤਰੀ ਬਲਕਾਰ ਸਿੰਘ ਨੇ ਸਮੂਹ ਨਾਗਰਿਕਾਂ ਨੂੰ ਅੱਗੇ ਆਉਣ ਅਤੇ ਅਣ-ਅਧਿਕਾਰਿਤ ਉਸਾਰੀਆਂ ਵਿਰੁੱਧ ਇਸ ਮੁਹਿੰਮ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ, ਡਾਇਰੈਕਟਰ ਉਮਾ ਸ਼ੰਕਰ ਗੁਪਤਾ, ਮੁੱਖ ਚੌਕਸੀ ਅਫ਼ਸਰ ਰਾਜੀਵ ਸੇਖੜੀ ਸਣੇ ਕਈ ਸ਼ਖ਼ਸੀਅਤਾਂ ਹਾਜ਼ਿਰ ਸਨ। Author: Malout Live