District NewsMalout News

ਸੰਯੁਕਤ ਕਿਸਾਨ ਮੋਰਚੇ ਦੇ ਕਿਸਾਨ ਆਗੂਆਂ ਵੱਲੋਂ ਧਰਨਾ ਦੂਜੇ ਦਿਨ ਵੀ ਜਾਰੀ

ਕਿਸਾਨ ਆਗੂਆਂ ਨੇ CM ਮਾਨ ਸਰਕਾਰ ਨੂੰ ਅੱਜ 3 ਵਜੇ ਤੱਕ ਦਾ ਦਿੱਤਾ ਅਲਟੀਮੇਟਮ

ਮਲੋਟ:- ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਬੀਤੇ ਦਿਨੀਂ ਚੰਡੀਗੜ੍ਹ ਦੀਆਂ ਬਰੂਹਾਂ ‘ਤੇ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਹੈ। ਇਸ ਮੌਕੇ ਕਿਸਾਨਾਂ ਨੇ ਪੰਜਾਬ ਸਰਕਾਰ ਦੇ ਸਾਹਮਣੇ 13 ਮੁੱਖ ਮੰਗਾਂ ਰੱਖੀਆਂ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਮੰਗਾਂ ਨਹੀਂ ਮੰਗੀਆਂ ਜਾਂਦੀਆਂ ਉੱਦੋਂ ਤੱਕ ਦਿੱਲੀ ਦੇ ਤਰਜ਼ ‘ਤੇ ਇਹ ਧਰਨਾ ਜਾਰੀ ਰਹੇਗਾ। ਕਿਸਾਨਾਂ ਨੇ ਸਰਕਾਰ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਸਿਰਫ਼ CM ਭਗਵੰਤ ਮਾਨ ਨਾਲ ਹੀ ਮੀਟਿੰਗ ਕਰਨਗੇ। ਕਿਸਾਨ ਆਗੂਆਂ ਵੱਲੋਂ ਸਰਕਾਰ ਨੂੰ ਅੱਜ ਦੁਪਹਿਰ 3 ਵਜੇ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਅੱਜ ਸਰਕਾਰ ਵੱਲੋਂ ਮੀਟਿੰਗ ਨਾ ਬੁਲਾਈ ਗਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਚੰਡੀਗੜ੍ਹ ਵੱਲ ਕੂਚ ਕੀਤਾ ਜਾਵੇਗਾ। ਇਸ ਦੌਰਾਨ CM ਮਾਨ ਨੇ ਕਿਹਾ ਕਿ ਕਿਸਾਨਾਂ ਲਈ ਗੱਲਬਾਤ ਦੇ ਦਰਵਾਜ਼ੇ ਹਮੇਸ਼ਾਂ ਖੁੱਲ੍ਹੇ ਹਨ, ਪਰ ਖੋਖਲੇ ਨਾਅਰੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣ ਦੇ ਉਨ੍ਹਾਂ ਦੇ ਇਰਾਦੇ ਨੂੰ ਤੋੜ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਉਹ ਵੀ ਇੱਕ ਕਿਸਾਨ ਦਾ ਪੁੱਤਰ ਹੈ ਅਤੇ ਫਸਲ ਉਤਪਾਦਕਾਂ ਨੂੰ ਦਰਪੇਸ਼ ਸਮੱਸਿਆਵਾਂ ਤੋਂ ਚੰਗੀ ਤਰ੍ਹਾਂ ਜਾਣੂੰ ਹੈ।

Author : Malout Live

Leave a Reply

Your email address will not be published. Required fields are marked *

Back to top button