District NewsMalout NewsPunjab
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਦੇ ਨਤੀਜਿਆਂ ਦਾ ਐਲਾਨ ਅੱਜ
ਸ਼੍ਰੀ ਮੁਕਤਸਰ ਸਾਹਿਬ/ਮਲੋਟ:- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਬਾਰ੍ਹਵੀਂ ਕਲਾਸ ਦੇ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ। ਇਹ ਜਾਣਕਾਰੀ ਸਕੂਲ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਜੇ.ਆਰ. ਮਹਿਰੋਕ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਅਕਾਦਮਿਕ ਵਰ੍ਹੇ 2021-22 ਦਾ ਬਾਰ੍ਹਵੀਂ ਸ਼੍ਰੇਣੀ ਦਾ ਨਤੀਜਾ ਅੱਜ ਬਾਅਦ ਦੁਪਹਿਰ 3:00 ਵਜੇ ਐਲਾਨਿਆ ਜਾਵੇਗਾ।
ਵਿਦਿਆਰਥੀ ਆਪਣਾ ਨਤੀਜਾ ਕੱਲ੍ਹ 28 ਜੂਨ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ਅਤੇ www.indiaresults.com ’ਤੇ ਸਵੇਰੇ 10:00 ਵਜੇ ਤੋਂ ਬਾਅਦ ਦੇਖ ਸਕਦੇ ਹਨ।
Author: Malout Live