ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਹਾਇਤਾ ਪ੍ਰਾਪਤ ਸਕੂਲਾਂ ਨੂੰ ਦਿੱਤਾ ਝਟਕਾ
ਮੋਹਾਲੀ:- ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਹਾਇਤਾ ਪ੍ਰਾਪਤ ਸਕੂਲਾਂ ਨੂੰ 5ਵੀਂ ਅਤੇ 8ਵੀਂ ਜਮਾਤ ਦੀ ਲਈ ਜਾਣ ਵਾਲੀ ਪ੍ਰੀਖਿਆ ਦੀ ਫੀਸ ਜਮ੍ਹਾ ਕਰਵਾਉਣ ਦੇ ਹੁਕਮ ਜਾਰੀ ਕਰ ਕੇ ਕਰਾਰਾ ਝਟਕਾ ਦਿੱਤਾ ਗਿਆ ਹੈ । ਇਸ ਮਾਮਲੇ ਵਿੱਚ ਸਿੱਖਿਆ ਵਿਭਾਗ ਵੱਲੋਂ ਸਹਾਇਤਾ ਪ੍ਰਾਪਤ ਸਕੂਲਾਂ ਕੋਲੋਂ ਐਫੀਡੇਵਿਟ ਲਏ ਗਏ ਹਨ ਕਿ ਉਹ ਬੱਚਿਆਂ ਨੂੰ ਮੁਫ਼ਤ ਪੜ੍ਹਾਉਣਗੇ ਤੇ ਉਨ੍ਹਾਂ ਤੋਂ ਕੋਈ ਫੀਸ ਨਹੀਂ ਲਈ ਜਾਵੇਗੀ । ਪਰ ਹੁਣ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਇਨ੍ਹਾਂ ਹੁਕਮਾਂ ਤੋਂ ਬਾਅਦ ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕਾਂ ਅਤੇ ਮੈਨੇਜਮੈਂਟ ਕਮੇਟੀਆਂ ਨੂੰ ਭਾਜੜਾਂ ਪੈ ਗਈਆਂ ਹਨ ।ਇਸ ਸਬੰਧੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਆਗੂ ਤੇਜਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਕੀਤੀ ਗਈ ਫੀਸਾਂ ਦੀ ਸੂਚੀ ਤੇ ਜਾਰੀ ਹਦਾਇਤਾਂ ਵਿੱਚ ਲਿਖਿਆ ਗਿਆ ਹੈ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਰਜਿਸਟਰੇਸ਼ਨ ਤੇ ਪ੍ਰੀਖਿਆ ਫੀਸ SCRT ਵੱਲੋਂ ਦਿੱਤੀ ਜਾਣੀ ਹੈ ।ਇਸ ਤੋਂ ਇਲਾਵਾ ਇਸ ਮਾਮਲੇ ਵਿੱਚ ਸ਼੍ਰੀ ਸੈਣੀ ਨੇ ਕਿਹਾ ਕਿ ਸਿੱਖਿਆ ਵਿਭਾਗ ਦਾ ਕਹਿਣਾ ਹੈ ਕਿ ਇਨ੍ਹਾਂ ਸਕੂਲਾਂ ਵਿੱਚ ਮਜ਼ਦੂਰਾਂ ਦੇ ਬੱਚੇ ਪੜ੍ਹਦੇ ਹਨ । ਉਨਮਹਾ ਦੱਸਿਆ ਕਿ ਸਰਕਾਰ ਵੱਲੋਂ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਪ੍ਰਬੰਧਕਾਂ ਤੋਂ ਬਿਆਨ ਲਿਆ ਗਿਆ ਹੈ ਕਿ ਆਰ. ਟੀ. ਈ. ਐਕਟ 2009 ਮੁਤਾਬਿਕ ਪਹਿਲੀ ਤੋਂ ਅੱਠਵੀਂ ਤੱਕ ਦੇ ਬੱਚਿਆਂ ਕੋਲੋਂ ਕੋਈ ਫੀਸ ਤੇ ਫ਼ੰਡ ਨਹੀਂ ਲਿਆ ਜਾਂਦਾ ਹੈ ।