ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਦੀਆਂ ਸਾਲਾਨਾ ਪ੍ਰਯੋਗੀ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਸਾਲਾਨਾ ਪ੍ਰਯੋਗੀ ਪ੍ਰੀਖਿਆਵਾਂ ਆਯੋਜਿਤ ਕਰਨ ਦੇ ਲਈ ਸਿੱਖਿਆ ਬੋਰਡ ਨੇ ਅੱਜ ਡੇਟਸ਼ੀਟ ਜਾਰੀ ਕਰ ਦਿੱਤੀ ਹੈ। 10ਵੀਂ ਜਮਾਤ ਦੀਆਂ ਪ੍ਰਯੋਗੀ ਪ੍ਰੀਖਿਆਵਾਂ 18 ਮਾਰਚ 2024 ਤੋਂ 6 ਅਪ੍ਰੈਲ 2024 ਤੱਕ ਕਰਵਾਈਆਂ ਜਾਣਗੀਆਂ। ਇਸ ਦੇ ਨਾਲ ਹੀ 12ਵੀਂ ਜਮਾਤ ਦੀਆਂ ਪ੍ਰਯੋਗੀ ਪ੍ਰੀਖਿਆਵਾਂ 5 ਅਪ੍ਰੈਲ 2024 ਤੋਂ 27 ਅਪ੍ਰੈਲ 2024 ਤੱਕ ਹੋਣਗੀਆਂ।
ਉਨ੍ਹਾਂ ਨੇ ਸਾਰੇ ਹੀ ਸੰਬੰਧਿਤ ਸਕੂਲਾਂ ਦੇ ਮੁੱਖੀਆਂ ਨੂੰ ਕਿਹਾ ਹੈ ਕਿ ਇਨ੍ਹਾਂ ਵਿਸ਼ਿਆਂ ਦੇ ਪ੍ਰੀਖਿਆਰਥੀਆਂ ਨੂੰ ਇਨ੍ਹਾਂ ਪ੍ਰੀਖਿਆਵਾਂ ਬਾਰੇ ਨੋਟ ਕਰਵਾ ਦਿੱਤਾ ਜਾਵੇ ਤਾਂ ਕਿ ਕੋਈ ਵੀ ਪ੍ਰੀਖਿਆਰਥੀ ਪ੍ਰੀਖਿਆ ਦੇਣ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਦੱਸਿਆ ਕਿ ਡੇਟਸ਼ੀਟ ਅਤੇ ਹੋਰ ਵਾਧੂ ਜਾਣਕਾਰੀ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ਤੇ ਉਪਲੱਬਧ ਕਰਵਾ ਦਿੱਤੀ ਗਈ ਹੈ। Author: Malout Live