ਪੰਜਾਬ ਰਾਜ ਫੂਡ ਕਮਿਸ਼ਨ' ਵੱਲੋਂ ਪੀਣ ਵਾਲੇ ਪਾਣੀ ਦੀ ਜਾਂਚ ਦੇ ਹੁਕਮ
ਚੰਡੀਗੜ੍ਹ:- ਪੰਜਾਬ ਰਾਜ ਫੂਡ ਕਮਿਸ਼ਨ ਵੱਲੋਂ ਸੂਬੇ ਦੇ ਲੋਕਾਂ ਨੂੰ ਸ਼ੁੱਧ ਪੀਣ ਯੋਗ ਪਾਣੀ ਮੁਹੱਈਆਂ ਕਰਵਾਉਣ ਦੇ ਮੰਤਵ ਨਾਲ ਸਮੇਂ-ਸਮੇਂ 'ਤੇ ਪੀਣ ਵਾਲੇ ਪਾਣੀ ਦੀ ਜਾਂਚ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਫੈਸਲਾ ਇੱਥੇ ਪੰਜਾਬ ਰਾਜ ਫੂਡ ਕਮਿਸ਼ਨ ਦੇ ਚੈਅਰਮੈਨ ਡੀ. ਪੀ. ਰੈਡੀ ਦੀ ਅਗਵਾਈ 'ਚ ਹੋਈ ਰੀਵੀਊ ਮੀਟਿੰਗ ਦੌਰਾਨ ਲਿਆ ਗਿਆ। ਮੀਟਿੰਗ 'ਚ ਪ੍ਰਮੁੱਖ ਸਕੱਤਰ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਤੋਂ ਇਲਾਵਾ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਨੁਮਾਇੰਦੇ ਹਾਜ਼ਰ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡੀ. ਪੀ. ਰੈਡੀ ਨੇ ਕਿਹਾ ਅਸ਼ੁੱਧ ਪਾਣੀ ਤੋਂ ਬਹੁਤ ਸਾਰੀ ਬੀਮਾਰੀਆਂ ਫੈਲ ਜਾਂਦੀਆਂ ਹਨ, ਜਿਸ ਕਾਰਨ ਕਈ ਲੋਕਾਂ ਦੀ ਮੌਤ ਵੀ ਹੋ ਸਕਦੀ ਹੈ। ਜਿਨ੍ਹਾਂ ਤੋਂ ਬਚਾਅ ਕਰਨ ਲਈ ਸਮੇਂ-ਸਮੇਂ 'ਤੇ ਪਾਣੀ ਦੀ ਜਾਂਚ ਕੀਤੀ ਜਾਵੇ ਉਹਨਾਂ ਕਿਹਾ ਕਿ ਪੂਰੇ ਸੂਬੇ ਵਿਚ ਪੀਣ ਵਾਲੇ ਪਾਣੀ ਦੀ ਜਾਂਚ ਕੀਤੇ ਜਾਣ । ਇਸ ਤੋਂ ਇਲਾਵਾ ਉਨ੍ਹਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆ ਸਕੀਮਾਂ ਦਾ ਸੁਤੰਤਰ ਜਾਂਚ ਏਜੰਸੀਆਂ ਤੋਂ ਮੁਲਾਂਕਣ ਕਰਵਾਉਣ ਦੇ ਵੀ ਹੁਕਮ ਦਿੱਤੇ। ਰੈਡੀ ਨੇ ਕਿਹਾ ਨੈਸ਼ਨਲ ਫੂਡ ਸਕਿਓਰਿਟੀ ਐਕਟ ਅਧੀਨ ਵਧੀਆਂ ਕੰੰਮ ਕਰਨ ਵਾਲੀਆ ਦੋ ਆਂਗਨਵਾੜੀ ਵਰਕਰਾਂ ਹਰ ਸਾਲ 26 ਜਨਵਰੀ ਅਤੇ 15 ਅਗਸਤ ਨੂੰ ਸਨਮਾਨਿਤ ਕੀਤੀਆਂ ਜਾਣ ਅਤੇ ਦੋ ਨਾਵਾਂ ਦੀ ਸਿਫ਼ਾਰਸ਼ ਪੰਜਾਬ ਰਾਜ ਫੂਡ ਕਮਿਸ਼ਨ ਵਲੋਂ ਕੀਤੀ ਜਾਵੇਗੀ।