ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਡੇਰਾ ਭਾਈ ਮਸਤਾਨ ਪਬਲਿਕ ਸਕੂਲ, ਸ਼੍ਰੀ ਮੁਕਤਸਰ ਸਾਹਿਬ ਵਿਖੇ ਨਸ਼ਿਆਂ ਦੇ ਵਿਰੁੱਧ ਕੀਤਾ ਗਿਆ ਸੈਮੀਨਾਰ ਦਾ ਆਯੋਜਨ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਕਾਰਜਕਾਰੀ ਚੇਅਰਮੈਨ, ਸ਼੍ਰੀ ਗੁਰਮੀਤ ਸਿੰਘ ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਨਸ਼ਿਆਂ ਦੇ ਵਿਰੁੱਧ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸ਼੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸ਼ੈਸ਼ਨਜ਼ ਜੱਜ-ਸਾਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ, ਸ਼੍ਰੀ ਭਾਗੀਰਥ ਸਿੰਘ ਮੀਨਾ ਸੀਨੀਅਰ ਪੁਲਿਸ ਕਪਤਾਨ, ਮਿਸ. ਸਮ੍ਰਿਤੀ ਧੀਰ, ਐਡੀਸ਼ਨਲ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਸਪੈਸ਼ਲ ਚੀਫ਼ ਗੈਸਟ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਸ਼੍ਰੀ ਰਾਜੀਵ ਛਾਬੜਾ ਜਿਲ੍ਹਾ ਸਿੱਖਿਆ ਅਫਸਰ, ਡਾ.ਬੰਦਨਾ ਬਾਂਸਲ ਡੀ.ਐੱਮ.ਸੀ, ਮਹੰਤ ਕਸ਼ਮੀਰ ਸਿੰਘ ਸਕੂਲ ਪ੍ਰਬੰਧਕ, ਪ੍ਰਿੰਸੀਪਲ ਮਨੀਸ਼ ਚੋਪੜਾ, ਪੰਜਾਬ ਨੈਸ਼ਨਲ ਬੈਂਕ ਦੇ ਮੈਨੇਜਰ ਸੋਰਵ ਵਰਮਾ, ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਮੌਜੂਦ ਸਨ। ਇਸ ਮੌਕੇ ਸ਼੍ਰੀ ਗਰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਨਸ਼ਿਆਂ ਵਰਗੀ ਭੈੜੀ ਬਿਮਾਰੀ ਨੂੰ ਖਤਮ ਕਰਨ ਲਈ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਤੇ ਲੋਕਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਲਗਾਤਾਰ ਜਾਗਰੂਕ ਸੈਮੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਨਸ਼ੇ ਵਰਗੀਆਂ ਅਲਾਮਤਾਂ ਤੋਂ ਬਚਣ ਲਈ ਸਕੂਲੀ ਬੱਚਿਆਂ ਅਤੇ ਮਾਪਿਆਂ ਨੂੰ ਸਰਕਾਰ,ਜਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸਾਸ਼ਨ ਨੂੰ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਜੋ ਬੁਰਾਈ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇ। ਇਸ ਸੈਮੀਨਾਰ ਵਿਚ ਮਿਸ: ਸਮ੍ਰਿਤੀ ਧੀਰ ਨੇ ਸਕੂਲ ਦੇ ਬੱਚਿਆਂ ਅਤੇ ਆਉਣ ਵਾਲੀ ਪੀੜ੍ਹੀ ਨੂੰ ਨਸ਼ੇ ਤੋਂ ਬਚਾਓ ਅਤੇ ਨਸ਼ਾ ਮੁਕਤ ਦੇਸ਼ ਬਣਾਓ ਦਾ ਨਾਅਰਾ ਦਿੱਤਾ। ਉਨ੍ਹਾਂ ਕਿਹਾ ਕਿ ਨੌਜਵਾਨ ਨਸ਼ੇ ਵਰਗੀ ਭੈੜੀ ਅਲਾਮਤ ਤੋਂ ਪੀੜ੍ਹਿਤ ਹਨ, ਜੋ ਵੀ ਨੌਜਵਾਨ ਨਸ਼ਾ ਛੱਡਣਾ ਚਾਹੁੰਦਾ ਹੈ ਉਹ ਜ਼ਿਲ੍ਹਿਆਂ ਦੇ ਵਿੱਚ ਚੱਲ ਰਹੇ ਓਟ ਕਲੀਨਿਕ ਵਿੱਚ ਦਾਖਲ ਹੋ ਕੇ ਨਸ਼ਾ ਛੱਡ ਸਕਦਾ ਹੈ। ਬੱਚਿਆਂ ਵੱਲੋਂ ਨਸ਼ਿਆਂ ਦੇ ਬਰਖਿਲਾਫ਼ ਸਕਿੱਟ ਅਤੇ ਹੋਰ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤੇ ਗਏ। ਇਸ ਮੌਕੇ ਦੁਪਹਿਰ 12:20 ਵਜੇ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਮੂਹ ਸਕੂਲ ਦੇ ਬੱਚਿਆਂ ਵੱਲੋਂ ਨਸ਼ਾ ਨਾ ਕਰਨ ਸੰਬੰਧੀ ਸਹੁੰ ਵੀ ਚੁਕਾਈ ਗਈ। ਇਸ ਮੌਕੇ ਮਿਸ: ਸਮ੍ਰਿਤੀ ਧੀਰ ਸਪੈਸ਼ਲ ਬੱਚਿਆਂ ਵੱਲੋਂ ਤਿਆਰ ਵੱਖ-ਵੱਖ ਆਈਟਮਾਂ ਨੂੰ ਦੇਖ ਕੇ ਬਹੁਤ ਖੁਸ਼ ਹੋਏ ਅਤੇ 10,000/- ਰੁਪਏ ਇਨਾਮ ਦਿੱਤਾ ਗਿਆ। Author: Malout Live