ਪੰਜਾਬ ਸੁਬਾਰਡੀਨੇਟ ਸਰਵਸਿਸ ਫੈਡਰੇਸ਼ਨ ਵੱਲੋਂ ਜ਼ਿਲ੍ਹਾ ਅਹੁਦੇਦਾਰਾਂ ਵਿੱਚ ਕੀਤੇ ਨਵੇਂ ਮੈਂਬਰ ਸ਼ਾਮਿਲ
ਮਲੋਟ: ਪੰਜਾਬ ਸੁਬਾਰਡੀਨੇਟ ਸਰਵਸਿਸ ਫੈਡਰੇਸ਼ਨ 1680-22 ਬੀ ਚੰਡੀਗੜ੍ਹ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅੰਗਰੇਜ਼ ਸਿੰਘ ਦੀ ਪ੍ਰਧਾਨਗੀ ਹੇਠ ਸ਼੍ਰੀ ਮੁਕਤਸਰ ਸਾਹਿਬ ਵਿਖੇ ਹੋਈ। ਜਿਸ ਵਿੱਚ ਮੁਲਾਜ਼ਮਾਂ ਦੇ ਵੱਖ-ਵੱਖ ਮਸਲਿਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ 12 ਨਵੰਬਰ ਨੂੰ ਲੁਧਿਆਣਾ ਵਿਖੇ ਹੋਣ ਵਾਲੀ ਪੰਜਾਬ ਪੱਧਰੀ ਮੀਟਿੰਗ ਸੰਬੰਧੀ ਵਿਚਾਰ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਜ਼ਿਲ੍ਹਾ ਪੱਧਰੀ ਟੀਮ ਵਿੱਚ ਕੁੱਝ ਨਵੇਂ ਮੈਂਬਰ ਸ਼ਾਮਿਲ ਕੀਤੇ ਗਏ। ਜਿਸ ਵਿੱਚ ਗੁਰਵਿੰਦਰ ਸਿੰਘ ਆਲਮਵਾਲਾ ਨੂੰ ਸੀਨੀਅਰ ਮੀਤ ਪ੍ਰਧਾਨ, ਪਵਿੱਤਰ ਸਿੰਘ ਨੂੰ ਮੁੱਖ ਸਲਾਹਕਾਰ,
ਭਗਵਾਨ ਦਾਸ ਨੂੰ ਪ੍ਰੈੱਸ ਸਕੱਤਰ, ਗੁਰਜੀਤ ਸਿੰਘ ਨੂੰ ਪ੍ਰਚਾਰ ਸਕੱਤਰ, ਸਵਰਨਜੀਤ ਕੌਰ ਨੂੰ ਮੀਤ ਪ੍ਰਧਾਨ, ਸੁਰਜੀਤ ਕੌਰ ਨੂੰ ਪ੍ਰਚਾਰ ਸਕੱਤਰ ਬਣਾਇਆ ਗਿਆ। ਇਸ ਮੌਕੇ ਸੁਖਜੀਤ ਸਿੰਘ ਆਲਮਵਾਲਾ ਮੀਤ ਸਕੱਤਰ ਪੰਜਾਬ ਵਿਸ਼ੇਸ਼ ਤੌਰ ਤੇ ਹਾਜ਼ਿਰ ਹੋਏ। ਉਹਨਾਂ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਹਮੇਸ਼ਾ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਹੱਲ ਕਰਾਉਣ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ। ਹਰਭਗਵਾਨ ਜ਼ਿਲ੍ਹਾ ਜਨਰਲ ਸਕੱਤਰ ਵੱਲੋਂ ਕਾਰਵਾਈ ਨੂੰ ਚਲਾਇਆ ਗਿਆ। ਇਸ ਮੌਕੇ ਜਗਸੀਰ ਸਿੰਘ, ਲਖਵਿੰਦਰ ਸਿੰਘ ਪੱਪੀ, ਰੇਵਤ ਸਿੰਘ, ਲੇਖ ਰਾਮ ਤੇ ਅਮਨਦੀਪ ਸਿੰਘ ਹਾਜ਼ਿਰ ਸਨ। Author: Malout live